ਸਿੱਖਿਆ ਸਕੱਤਰ ਵੱਲੋਂ 21 ਦਸੰਬਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 19 ਦਸੰਬਰ (ਜਾਬਸ ਆਫ ਟੁਡੇ)
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 21 ਦਸੰਬਰ (ਸ਼ਨੀਵਾਰ) ਨੂੰ ਛੁੱਟੀ ਐਲਾਨੀ ਗਈ ਹੈ। ਇਹ ਫੈਸਲਾ ਨਗਰ ਪੰਚਾਇਤਾਂ ਦੇ ਚੋਣਾਂ ਕਰਕੇ ਲਿਆ ਗਿਆ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਪੱਤਰ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਜਾਂਦਾ ਹੈ।
ਇਸ ਹੁਕਮ ਦੀ ਕਾਪੀ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਚੋਣ ਕਮਿਸ਼ਨ, ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਸ਼ੇਸ਼ ਸਕੱਤਰ, ਵਧੀਕ ਸਕੱਤਰ, ਸੰਯੁਕਤ ਸਕੱਤਰ, ਉੱਪ ਸਕੱਤਰ, ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ:), ਡਾਇਰੈਕਟਰ ਸਿੱਖਿਆ ਵਿਭਾਗ (ਐ:ਸਿ:), ਡਾਇਰੈਕਟਰ ਐਸ.ਸੀ.ਈ.ਆਰ.ਟੀ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਭੇਜੀ ਗਈ ਹੈ।
- INCREMENT AFTER PROMOTION:ਸਾਲ 2018 ਤੋਂ ਬਾਅਦ ਪਦ ਉਨਤ ਲੈਕਚਰਾਰਾਂ ਦੀਆਂ ਇੰਕਰੀਮੈਂਟ ਸਬੰਧੀ ਸਿੱਖਿਆ ਵਿਭਾਗ ਵੱਲੋਂ ਲਿਆ ਵੱਡਾ ਫੈਸਲਾ
ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ " Secretary, State Election Commission, Punjab ਦੇ ਪੱਤਰ ਨੰਬਰ SEC- ME/SAM/2024-10798. ਮਿਤੀ 18.12.2024 ਵਿੱਚ ਦਰਸਾਏ ਗਏ SCHEDULE ਅਨੁਸਾਰ ਪੰਜਾਬ ਰਾਜ ਵਿੱਚ ਜਿੱਥੇ Municipal Bodies/Nagar Panchayats ਦੇ ਇਲੈਕਸ਼ਨ ਹੋ ਰਹੇ ਹਨ, ਉੱਥੇ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 21.12.2024 (ਸ਼ਨੀਵਾਰ) ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।