KISSAN ANDOLAN: ਹਰਿਆਣਾ ਸਰਕਾਰ ਨੇ ਧਾਰਾ 144 ਲਗਾਈ
ਚੰਡੀਗੜ੍ਹ, 4 ਦਸੰਬਰ
ਹਰਿਆਣਾ ਪੁਲਿਸ ਨੇ ਕਿਸਾਨਾਂ ਦੇ 6 ਦਸੰਬਰ ਨੂੰ ਦਿੱਲੀ ਕੂਚ ਤੋਂ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਹੈ। ਹਰਿਆਣਾ-ਪੰਜਾਬ ਸਰਹੱਦ 'ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਨੋਟਿਸ ਅੰਬਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਹੈ।
ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਦਿੱਲੀ ਪੁਲਿਸ ਤੋਂ ਇਜਾਜ਼ਤ ਲੈਣ ਤੋਂ ਬਾਅਦ ਹੀ ਅਗਲੇ ਕਦਮ ਚੁੱਕਣ। ਨਹੀਂ ਤਾਂ ਆਪਣਾ ਪ੍ਰਦਰਸ਼ਨ ਮੁਲਤਵੀ ਕਰ ਦੇਣ।
ਅੰਬਾਲੇ ਵਿੱਚ ਧਾਰਾ 144 ਲਾਗੂ ਹੋਣ ਕਾਰਨ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ।