ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਕੀਤੇ ਜਾ ਰਹੇ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਹੈ। ਇਹ ਪ੍ਰੋਗਰਾਮ ਹਰ ਸਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਪ੍ਰੀਖਿਆ ਬਾਰੇ ਗੱਲਬਾਤ ਕਰਨ ਲਈ ਕੀਤਾ ਜਾਂਦਾ ਹੈ। ਇਸ ਵਾਰ ਇਹ ਪ੍ਰੋਗਰਾਮ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।
ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪ੍ਰੀਖਿਆ ਨਾਲ ਸਬੰਧਤ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਤਿਆਰ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਸਾਰੇ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਪ੍ਰੋਗਰਾਮ ਬਾਰੇ ਵਿਆਪਕ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ। ਸੋਸ਼ਲ ਮੀਡੀਆ ਰਾਹੀਂ ਵੀ ਇਸ ਪ੍ਰੋਗਰਾਮ ਦਾ ਪ੍ਰਚਾਰ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਹੋਰ ਸਫਲ ਬਣਾਉਣ ਲਈ ਵੱਖ-ਵੱਖ ਪੱਧਰਾਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਆਪਣੇ ਸਵਾਲ ਪੁੱਛਣ ਦਾ ਮੌਕਾ ਦਿੱਤਾ ਜਾਵੇਗਾ। ਪਿਛਲੇ ਸਾਲਾਂ ਵਿੱਚ ਪੁੱਛੇ ਗਏ ਸਵਾਲਾਂ ਦੇ ਅਧਾਰ 'ਤੇ ਚੁਣੇ ਗਏ ਪ੍ਰਸ਼ਨਾਂ ਨੂੰ ਮੀਡੀਆ ਚੈਨਲਾਂ ਰਾਹੀਂ ਪ੍ਰਸਾਰਿਤ ਕੀਤਾ ਜਾਵੇਗਾ। ਜਮਾਤ- 6ਵੀਂ ਤੋਂ 12ਵੀਂ ਵਿੱਚ ਦਾਖਲ ਹੋਏ ਵਿਦਿਆਂਰਥੀਆਂ ਵਿੱਚੋਂ ਵੱਧ ਤੋਂ ਵੱਧ ਵਿਦਿਆਰਥੀਆਂ ਦੇ ਇਸ ਪ੍ਰੋਗਰਾਮ ਵਿੱਚ ਭਾਗ ਲੈਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ।