SALARY INCREASE: ਸਿੱਖਿਆ ਵਿਭਾਗ ਵੱਲੋਂ ਇਹਨਾਂ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ, ਪੱਤਰ ਜਾਰੀ
ਚੰਡੀਗੜ੍ਹ/ਮੋਹਾਲੀ 3 ਦਸੰਬਰ 2024 ( ਜਾਬਸ ਆਫ ਟੁਡੇ) - ਪੰਜਾਬ ਸਰਕਾਰ ਵੱਲੋਂ ਮਿਡ-ਡੇ ਮੀਲ ਸਕੀਮ ਅਧੀਨ ਕੰਮ ਕਰ ਰਹੇ ਲੇਖਾਕਾਰਾਂ ਦੀ ਤਨਖਾਹ ਵਧਾ ਦਿੱਤੀ ਗਈ ਹੈ। ਹੁਣ ਇਨ੍ਹਾਂ ਲੇਖਾਕਾਰਾਂ ਨੂੰ ਸਮੱਗਰ ਸਿੱਖਿਆ ਅਭਿਆਨ ਦੇ ਲੇਖਾਕਾਰਾਂ ਵਾਂਗ ਹੀ ਤਨਖਾਹ ਮਿਲੇਗੀ।
ਇਹ ਫੈਸਲਾ ਪੰਜਾਬ ਸਿੱਖਿਆ ਵਿਭਾਗ ਦੇ ਡਾਇਰੈਕਟਰ (ਐ.ਸਿ.) ਹਰਕਿਰਤ ਕੌਰ ਚਾਨੇ ਵੱਲੋਂ ਜਾਰੀ ਹੁਕਮਾਂ ਰਾਹੀਂ ਲਿਆ ਗਿਆ ਹੈ। ਹੁਕਮਾਂ ਅਨੁਸਾਰ, ਇਸ ਫੈਸਲੇ ਨਾਲ ਮਿਡ-ਡੇ ਮੀਲ ਲੇਖਾਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ।
ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆ ਗਿਆ ਇੱਕ ਹੋਰ ਮਹੱਤਵਪੂਰਨ ਕਦਮ ਹੈ।