ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ
ਗੰਭੀਰਪੁਰ/ ਸ੍ਰੀ ਅਨੰਦਪੁਰ ਸਾਹਿਬ ( ਜਾਬਸ ਆਫ ਟੁਡੇ) 6 ਦਸੰਬਰ 2024
ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅੱਜ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ ।ਇਸ ਰੈਲੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜੇ ਅਧਿਆਪਕਾਂ ਦਾ ਇਕੱਠ ਦੇਖਣ ਨੂੰ ਮਿਲਿਆ ।
ਸਾਂਝਾ ਅਧਿਆਪਕ ਮੋਰਚਾ ਨੂੰ ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਨੇ 16 ਦਸੰਬਰ 2024 ਨੂੰ ਮੀਟਿੰਗ ਲਈ ਸੱਦਿਆ ਹੈ। ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਹੈ। ਤਹਿਸੀਲਦਾਰ ਦਫਤਰ ਅਨੰਦਪੁਰ ਵਲੋ ਸਾਂਝੀ ਕੀਤਾ ਗਿਆ ਹੈ।