ਰਾਜ ਦੇ ਸਾਰੇ PM Shri ਸਕੂਲਾਂ ਵਿੱਚ ਵਿਦਿਆਰਥੀਆਂ ਲਈ Winter Camp ਕਰਵਾਏ ਜਾਣਗੇ
ਚੰਡੀਗੜ੍ਹ, 23 ਦਸੰਬਰ 2024
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ 233 PM Shri ਸਕੂਲਾਂ ਵਿੱਚ ਵਿਦਿਆਰਥੀਆਂ ਲਈ Winter Camp ਕਰਵਾਏ ਜਾਣਗੇ। ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
Winter Camp ਦਾ ਉਦੇਸ਼ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਰਾਹੀਂ ਰੁਝੇ ਰੱਖਣਾ ਹੈ। ਇਸ ਨਾਲ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਵੱਖ-ਵੱਖ ਵਿਸ਼ਿਆਂ ਵਿੱਚ ਦਿਲਚਸਪੀ, holistic development, experiential learning ਆਦਿ ਨੂੰ ਵਧਾਇਆ ਜਾ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਹਰੇਕ ਵਿਦਿਆਰਥੀ ਲਈ 100 ਰੁਪਏ ਦਾ ਬਜਟ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪੈਸੇ ਵਿਦਿਆਰਥੀਆਂ ਦੀ ਸਿਹਤ ਅਤੇ ਠੰਡੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਵਰਤੇ ਜਾਣਗੇ।
ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ Winter Camp ਲਈ ਇੱਕ ਕਮੇਟੀ ਦਾ ਗਠਨ ਕਰਨ, ਜਿਸ ਵਿੱਚ ਸਕੂਲ ਮੁਖੀ, ਤਿੰਨ ਸੀਨੀਅਰ ਅਧਿਆਪਕ ਅਤੇ SMC ਦਾ ਚੇਅਰਮੈਨ ਸ਼ਾਮਲ ਹੋਣਗੇ। ਇਸ ਕਮੇਟੀ ਦੀ ਸਹਾਇਤਾ ਨਾਲ ਹੀ ਸਕੂਲ ਮੁਖੀ Winter Camp ਦੀ ਯੋਜਨਾਬੰਦੀ ਕਰਨਗੇ ਅਤੇ ਸਾਰੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣਗੇ।
ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ Winter Camp ਦੀਆਂ ਸਾਰੀਆਂ ਗਤੀਵਿਧੀਆਂ ਦੀ ਰਿਪੋਰਟ ਫੋਟੋਆਂ ਸਮੇਤ 31 ਮਾਰਚ, 2025 ਤੱਕ ਹੈੱਡ ਆਫ਼ਿਸ ਨੂੰ ਭੇਜਣ।
ਇਸ ਤੋਂ ਇਲਾਵਾ, ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ academic enrichment ਦੇ ਤਹਿਤ ਵਰਕਸ਼ੀਟਸ ਵੀ ਦਿੱਤੀਆਂ ਜਾਣ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਦੀ ਇੱਕ ਰੋਜ਼ਾ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿੱਚ ਮੁੱਖ ਦਫ਼ਤਰ ਦੀਆਂ ਟੀਮਾਂ, ਜ਼ਿਲ੍ਹਾ ਸਿੱਖਿਆ ਅਫ਼ਸਰ, BNO ਅਤੇ ASG ਗਰੁੱਪ ਦੇ ਮੈਂਬਰ ਵੀ ਸ਼ਾਮਲ ਹੋਣਗੇ।
ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ SMC ਦੇ ਮੈਂਬਰਾਂ ਨੂੰ ਵੀ ਸੱਦਿਆ ਜਾ ਸਕਦਾ ਹੈ। ਸਕੂਲਾਂ ਨੂੰ ਇਸ ਪ੍ਰਦਰਸ਼ਨੀ ਦੀ ਰਿਪੋਰਟ ਅਤੇ ਫੋਟੋਆਂ ਵੀ ਰੱਖਣੀਆਂ ਹੋਣਗੀਆਂ।
ਇਹ ਸਾਰੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।