ਪੰਜਾਬ ਦੇ 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ, 19 ਜਨਵਰੀ: ਮੌਸਮ ਵਿਭਾਗ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਦਿੱਸਣਾ ਘੱਟ ਹੋਇਆ ਹੈ। ਇਸ ਦੇ ਨਾਲ ਹੀ, ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਇਸ ਦੇ ਮੈਦਾਨੀ ਇਲਾਕਿਆਂ ਵਿੱਚ 21 ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੇ ਆਸਾਰ ਹਨ।
ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਅਤੇ ਮੋਹਾਲੀ ਸ਼ਾਮਲ ਹਨ।