ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਸਬੰਧੀ ਪ੍ਰੈਸ ਨੋਟ


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਸਬੰਧੀ ਪ੍ਰੈਸ ਨੋਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪ੍ਰੀਖਿਆ ਫਾਰਮ ਭਰਨ ਦੀ ਆਖਰੀ ਮਿਤੀ 30.01.2025 ਅਤੇ 31.01.2025 ਤੈਅ ਕੀਤੀ ਗਈ ਹੈ। ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ www.pseb.ac.in 'ਤੇ 01-01-2025 ਤੋਂ ਉਪਲਬਧ ਹੋਣਗੇ। ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17.01.2025 ਤੱਕ ਬੋਰਡ ਦੀ ਪ੍ਰੀਖਿਆ ਸਾਖਾ ਦਸਵੀਂ ਦੇ ਫਾਰਮ ਸੈਕਸ਼ਨ ਮੁੱਖ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ.ਨਗਰ ਵਿਖੇ ਪ੍ਰਾਪਤ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈਬਸਾਈਟ ਤੇ ਮਿਤੀ 24-01-2025 ਤੋਂ ਉਪਲਬਧ ਹੋਣਗੇ।


ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ। ਅਜਿਹਾ ਨਾ ਕਰਨ ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ ਵੇਖੀ ਜਾਵੇ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends