ਸਿੱਖਿਆ ਮੰਤਰੀ ਨਾਲ 22 ਜਨਵਰੀ ਨੂੰ ਮੀਟਿੰਗ ਦਾ ਸੱਦਾ ਮਿਲਣ ਕਾਰਨ 19 ਜਨਵਰੀ ਨੂੰ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਰੋਸ ਪ੍ਰਦਰਸ਼ਨ ਮੁਲਤਵੀ

 *ਸਿੱਖਿਆ ਮੰਤਰੀ ਨਾਲ 22 ਜਨਵਰੀ ਨੂੰ ਮੀਟਿੰਗ ਦਾ ਸੱਦਾ ਮਿਲਣ ਕਾਰਨ 19 ਜਨਵਰੀ ਨੂੰ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਰੋਸ ਪ੍ਰਦਰਸ਼ਨ ਮੁਲਤਵੀ*


*ਅਧਿਆਪਕ ਮਸਲੇ ਹੱਲ ਨਾ ਕੀਤੇ ਤਾਂ 23 ਜਨਵਰੀ ਤੋਂ ਕਰਾਂਗੇ ਵਿਰੋਧ ਪ੍ਰਦਰਸ਼ਨ - ਦੌੜਕਾ*


*ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਫੈਸਲੇ ਦਾ ਵਿਰੋਧ*


*ਤਰੱਕੀਆਂ ਅਤੇ ਨਿਯੁਕਤੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਦੀ ਮੰਗ*


 ਚੰਡੀਗੜ੍ਹ / ਮੋਹਾਲੀ 18 ਜਨਵਰੀ ( ) ਸਾਂਝਾ ਅਧਿਆਪਕ ਮੋਰਚਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਂਝੇ ਸੱਦੇ 'ਤੇ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 22 ਜਨਵਰੀ ਨੂੰ ਮੀਟਿੰਗ ਦਾ ਲਿਖਤੀ ਸੱਦਾ ਪੱਤਰ ਭੇਜਿਆ ਗਿਆ ਹੈ। ਜਿਸ 'ਤੇ ਵਿਚਾਰ ਚਰਚਾ ਕਰਨ ਲਈ ਸਾਂਝਾ ਅਧਿਆਪਕ ਮੋਰਚਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ 19 ਜਨਵਰੀ ਨੂੰ ਆਨੰਦਪੁਰ ਸਾਹਿਬ ਵਿਖੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਮੁਲਤਵੀ ਕੀਤਾ ਗਿਆ ਹੈ।



           ਮੀਟਿੰਗ ਵਿੱਚ ਬਲਜੀਤ ਸਿੰਘ ਸਲਾਣਾ, ਸੁਖਵਿੰਦਰ ਸਿੰਘ ਸੁੱਖੀ, ਗੁਰਜੰਟ ਸਿੰਘ ਵਾਲੀਆ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ ਗੁਰਾਇਆ, ਸਤਨਾਮ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਸੋਮ ਸਿੰਘ, ਪਰਵਿੰਦਰ ਭਾਰਤੀ ਆਦਿ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਮੌਜੂਦਾ ਸਰਕਾਰ ਜਿੰਮੇਵਾਰ ਹੈ, ਜੋ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਪ੍ਰਾਈਵੇਟ ਸਿੱਖਿਆ ਮਾਫੀਆ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। 

            ਆਗੂਆਂ ਨੇ ਕਿਹਾ ਕਿ ਜੇ ਸਿੱਖਿਆ ਮੰਤਰੀ ਨਾਲ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਧਿਆਪਕ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ 23 ਜਨਵਰੀ ਤੋਂ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends