ਈਟੀਟੀ ਅਸਾਮੀਆਂ ਦੀ ਸੂਚੀ ਅਪਡੇਟ ਕਰਨ ਦੇ ਹੁਕਮ
ਸਿੱਖਿਆ ਵਿਭਾਗ, ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹੇ ਵਿੱਚ ਈਟੀਟੀ ਕਾਡਰ ਦੀਆਂ ਖਾਲੀ ਅਤੇ ਭਰੀਆਂ ਅਸਾਮੀਆਂ ਦੀ ਸੂਚੀ ਜਲਦੀ ਤੋਂ ਜਲਦੀ MIS ਪੋਰਟਲ 'ਤੇ ਅਪਡੇਟ ਕਰਵਾਉਣ। ਇਹ ਹੁਕਮ ਉਨ੍ਹਾਂ 2364 ਅਸਾਮੀਆਂ ਨੂੰ ਭਰਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਲਈ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਰੀ ਕੀਤੇ ਗਏ ਯਾਦ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਵਿੱਖ ਵਿੱਚ MIS ਵਿੰਗ ਵੱਲੋਂ ਸਟੇਸ਼ਨ ਅਲਾਟਮੈਂਟ ਸੂਚੀ ਜਾਰੀ ਕੀਤੀ ਜਾਂਦੀ ਹੈ, ਤਾਂ ਯੋਗ ਉਮੀਦਵਾਰਾਂ ਨੂੰ ਹਾਜ਼ਰ ਕਰਵਾਉਣ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।
ਹਰੇਕ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜ਼ਿਲ੍ਹੇ ਦੀਆਂ ਖਾਲੀ ਅਤੇ ਭਰੀਆਂ ਅਸਾਮੀਆਂ ਦੀ ਸੂਚੀ ਅਪਡੇਟ ਕਰਕੇ ਇੱਕ ਸਰਟੀਫਿਕੇਟ 17 ਜਨਵਰੀ, 2025 ਤੱਕ ਸਿੱਖਿਆ ਵਿਭਾਗ ਨੂੰ ਭੇਜਣ। ਜੇਕਰ ਕਿਸੇ ਵੀ ਜ਼ਿਲ੍ਹੇ ਵੱਲੋਂ ਇਸ ਵਿੱਚ ਕੋਈ ਅਣਗਹਿਲੀ ਵਰਤੀ ਗਈ ਤਾਂ ਉਸਦੀ ਨਿਰੋਲ ਜ਼ਿੰਮੇਵਾਰੀ ਹੋਵੇਗੀ।