ਸਮੱਗਰਾ ਸਿੱਖਿਆ ਅਭਿਆਨ ਕਰਮਚਾਰੀਆਂ ਲਈ ਖੁਸ਼ਖਬਰੀ: ਤਨਖਾਹ ਵਿੱਚ 3% ਵਾਧਾ!
ਐਸ.ਏ.ਐਸ. ਨਗਰ, 30 ਜਨਵਰੀ, 2025 ( ਜਾਬਸ ਆਫ ਟੁਡੇ) ਸਮੱਗਰਾ ਸਿੱਖਿਆ ਅਭਿਆਨ, ਪੰਜਾਬ ਵਿੱਚ ਕੰਮ ਕਰਦੇ ਕਰਮਚਾਰੀਆਂ ਲਈ ਇੱਕ ਖੁਸ਼ਖਬਰੀ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਸਟੇਟ ਪ੍ਰੋਜੈਕਟ ਡਾਇਰੈਕਟਰ ਦੇ ਦਫਤਰ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ, ਸਮੱਗਰਾ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ਦੀ ਤਨਖਾਹ ਵਿੱਚ 3% ਸਾਲਾਨਾ ਵਾਧਾ ਕੀਤਾ ਗਿਆ ਹੈ।
ਇਹ ਫੈਸਲਾ 29 ਜਨਵਰੀ, 2025 ਨੂੰ ਸਮੱਗਰਾ ਸਿੱਖਿਆ ਅਭਿਆਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਵਾਧਾ ਵਿੱਤੀ ਸਾਲ 2024-25 ਲਈ ਕੀਤਾ ਗਿਆ ਹੈ ਅਤੇ ਸਮੱਗਰਾ ਸਿੱਖਿਆ ਅਭਿਆਨ ਦੇ ਵਿੱਤੀ ਨਿਯਮਾਂ ਅਨੁਸਾਰ ਲਾਗੂ ਹੋਵੇਗਾ।