ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 8, 13 ਅਤੇ 18 ਫਰਵਰੀ ਨੂੰ ਜਿਲ੍ਹੇ ਦੇ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦਾ ਫੈਸਲਾ

 *ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 8, 13 ਅਤੇ 18 ਫਰਵਰੀ ਨੂੰ ਜਿਲ੍ਹੇ ਦੇ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦਾ ਫੈਸਲਾ*


*ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਚਾਰ ਦਿਨ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ*


ਨਵਾਂ ਸ਼ਹਿਰ 31 ਜਨਵਰੀ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਜਰੂਰੀ ਮੀਟਿੰਗ ਨਰਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਮੋਹਣ ਸਿੰਘ ਪੂਨੀਆ, ਕਸ਼ਮੀਰ ਲਾਲ, ਅਜੀਤ ਸਿੰਘ ਬਰਨਾਲਾ, ਗੁਰਮੇਲ ਚੰਦ, ਜਰਨੈਲ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ, ਨਿਰਮਲ ਦਾਸ, ਜਸਵੀਰ ਸਿੰਘ ਮੰਗੂਪੁਰ, ਨੀਲਮ ਰਾਣੀ, ਦੀਦਾਰ ਸਿੰਘ, ਕੁਲਵੀਰ ਕੁਮਾਰ, ਰਾਜ ਰਾਣੀ, ਗੁਰਦਿਆਲ ਸਿੰਘ, ਬੇਰੀ ਸਾਹਿਬ ਆਦਿ ਹਾਜ਼ਰ ਸਨ।



             ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ 8 ਫਰਵਰੀ ਨੂੰ ਬੰਗਾ ਹਲਕੇ ਦੇ ਵਿਧਾਇਕ ਸੁਖਵਿੰਦਰ ਸੁਖੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। 13 ਫਰਵਰੀ ਨੂੰ ਨਵਾਂ ਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ 18 ਫਰਵਰੀ ਨੂੰ ਬਲਾਚੌਰ ਦੇ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਚਾਰ ਦਿਨਾਂ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਵਿੱਚੋਂ ਭਰਮੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪੰਜਾਬ ਸਰਕਾਰ ਦੇ ਤਿੰਨ ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਅਗਲੇ ਤਨਖਾਹ ਕਮਿਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਤਨਖਾਹ ਕਮਿਸ਼ਨਾਂ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਅਤੇ ਲਾਭ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਖੋਹ ਲਏ ਹਨ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਆਉਣ ਲਈ ਮਜਬੂਰ ਹੋ ਰਹੇ ਹਨ।

Featured post

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ...

RECENT UPDATES

Trends