ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦਾ ਨਤੀਜਾ,ਅਨਰੀਵਾਈਜ਼ਡ ਡੀਏ ਦਾ ਪੱਤਰ ਸੋਮਵਾਰ ਤੱਕ

ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦਾ ਨਤੀਜਾ,ਅਨਰੀਵਾਈਜ਼ਡ ਡੀਏ ਦਾ ਪੱਤਰ ਸੋਮਵਾਰ ਤੱਕ 


ਮੁਹਾਲੀ, 19 ਜਨਵਰੀ (ਜਾਬਸ ਆਫ ਟੁਡੇ): ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਸਕਾਰਾਤਮਕ ਰੁਖ਼ ਅਪਣਾਉਂਦਿਆਂ ਜਲਦੀ ਮੰਨਣ ਦਾ ਭਰੋਸਾ ਦਿੱਤਾ ਹੈ। ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।



ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਦੀ ਪੈਨਲ ਮੀਟਿੰਗ ਹੋਈ। ਇਸ ਵਿੱਚ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ 41 ਮੌਤ ਦੇ ਮਾਮਲਿਆਂ ਵਿੱਚ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਅਤੇ ਤਨਖ਼ਾਹ ਪੋਰਟਲ ਬਾਰੇ ਸਹਿਮਤੀ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਨੇ ਅਨਰੀਵਾਈਜ਼ਡ ਡੀਏ ਦਾ ਪੱਤਰ ਸੋਮਵਾਰ ਤੱਕ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ।


ਸਿੱਖਿਆ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਸਮੇਤ ਹੋਰ ਮੰਗਾਂ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਮੀਟਿੰਗ ਵਿੱਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਰਾਖੀ ਮੰਨਣ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਸੀਨੀਅਰ ਮੈਂਬਰ ਗੁਰਦੀਪ ਸਿੰਘ ਬੈਂਸ, ਹਰਵਿੰਦਰ ਸਿੰਘ ਮੁਹਾਲੀ ਸਮੇਤ ਹੋਰ ਆਗੂ ਹਾਜ਼ਰ ਸਨ।

Featured post

SOE - MERITORIOUS SCHOOL ADMISSION 2025 : ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ SYLLABUS/ NUMBER OF SEATS / ELIGIBILITY/ SELECTION PROCESS ਜਾਰੀ

SOE - MERITORIOUS  SCHOOL ADMISSION 2025 : ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ SYLLABUS/ NUMBER OF SEATS / ELIGIBILITY/ SELECTION PROCESS ਜਾਰੀ  ਚ...

RECENT UPDATES

Trends