ਵਿਦਿਆਰਥੀਆਂ ਲਈ ਅਹਿਮ ਖਬਰ, ਸਕੂਲਾਂ ਦਾ ਸਮਾਂ ਬਦਲਣ ਦੀ ਤਿਆਰੀ
ਚੰਡੀਗੜ੍ਹ, 5 ਜਨਵਰੀ 2024 ( ਜਾਬਸ ਆਫ ਟੁਡੇ) ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਧੁੰਧ ਦਾ ਕਹਿਰ ਜਾਰੀ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਹਾਲਾਂਕਿ, ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਖਿਆ ਵਿਭਾਗ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਸਕਦਾ ਹੈ।
ਸੂਬੇ ਭਰ ਵਿੱਚ ਠੰਡ ਅਤੇ ਧੁੰਧ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅੱਜ ਤੋਂ ਮੌਸਮ 'ਚ ਤਬਦੀਲੀ ਆਵੇਗੀ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਇੱਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੋਸ਼ਿਆਰਪੁਰ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਸੰਭਾਵਨਾ ਹੈ। ਸਿੱਖਿਆ ਵਿਭਾਗ ਇਸ ਸਬੰਧੀ ਫੈਸਲਾ ਕਰ ਸਕਦਾ ਹੈ ਤਾਂ ਜੋ ਬੱਚਿਆਂ ਦੀ ਸਿਹਤ ਪ੍ਰਭਾਵਿਤ ਨਾ ਹੋਵੇ।