ਈ-ਪੰਜਾਬ ਸਕੂਲ ਪੋਰਟਲ 'ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਦੀ ਹਦਾਇਤ

 ਈ-ਪੰਜਾਬ ਸਕੂਲ ਪੋਰਟਲ 'ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਦੀ ਹਦਾਇਤ

ਚੰਡੀਗੜ੍ਹ, 9 ਜਨਵਰੀ 2025: ਡਾਇਰੈਕਟੋਰੇਟ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਸਿ) ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਈ-ਪੰਜਾਬ ਸਕੂਲ ਪੋਰਟਲ 'ਤੇ ਮਨਜ਼ੂਰਸ਼ੁਦਾ, ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕੀਤਾ ਜਾਵੇ।


ਡਾਇਰੈਕਟੋਰੇਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਸਕੂਲ ਮੁਖੀਆਂ ਨੂੰ 14 ਜਨਵਰੀ 2025 ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਕੇ ਇਸਦਾ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਨੂੰ ਭੇਜਣਾ ਹੈ। 



ਇਸ ਤੋਂ ਇਲਾਵਾ, ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਯਕੀਨੀ ਬਣਾਉਣ ਕਿ ਸਮੂਹ ਸਕੂਲਾਂ ਵੱਲੋਂ ਈ-ਪੰਜਾਬ ਪੋਰਟਲ 'ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਸਰਟੀਫਿਕੇਟ 15 ਜਨਵਰੀ 2025 ਤੱਕ ਮੁੱਖ ਦਫਤਰ ਵਿਖੇ ਭੇਜਿਆ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends