ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰਚੇ ਵਿੱਚ ਕੀਤੀ ਸ਼ਮੂਲੀਅਤ।*

 *ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰਚੇ ਵਿੱਚ ਕੀਤੀ ਸ਼ਮੂਲੀਅਤ।*



*5 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਗੰਭੀਰਪੁਰ ਰਿਹਾਇਸ਼ ਦੇ ਘਿਰਾਓ ਮੌਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ਡੀ ਟੀ ਐੱਫ*


ਫਾਜ਼ਿਲਕਾ,04 ਜਨਵਰੀ 2025


 ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਪੱਕੇ ਮੋਰਚੇ ਵਿੱਚ ਲੜੀਵਾਰ ਰੂਪ ਵਿੱਚ ਬੱਝਵੀਂ ਸ਼ਮੂਲੀਅਤ ਕਰਨ ਦੇ ਲਏ ਗਏ ਫ਼ੈਸਲੇ ਅਨੁਸਾਰ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਫਾਜ਼ਿਲਕਾ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ 1 ਸਤੰਬਰ ਤੋਂ ਚੱਲ ਰਹੇ "ਪੱਕੇ ਮੋਰਚੇ" ਵਿੱਚ ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਜਥੇਬੰਦੀ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਇਸ਼ਾਰੇ ਤੇ ਸੰਗਰੂਰ ਪੁਲਿਸ ਵੱਲੋਂ ਬੀਤੀ ਰਾਤ ਨੂੰ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾ ਦੇ ਮੋਰਚੇ 'ਤੇ ਮਰਨ ਵਰਤ 'ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀਂ ਸਿੰਗਲਾ ਨੂੰ ਜਬਰੀ ਚੁੱਕ ਕੇ ਪਟਿਆਲਾ ਹਸਪਤਾਲ ਵਿੱਚ ਪੁਲਿਸ ਕਸਟਡੀ ਅਧੀਨ ਨਜ਼ਰਬੰਦ ਕਰ ਦਿੱਤਾ ਗਿਆ ਜਿੱਥੇ ਉਹਨਾਂ ਅਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ।ਸਰਕਾਰ ਦੀ ਇਸ ਧੱਕੇਸ਼ਾਹੀ ਤੋਂ ਤੰਗ ਆਏ ਕੰਪਿਊਟਰ ਅਧਿਆਪਕਾਂ ਵੱਲੋਂ 3 ਜਨਵਰੀ ਤੋਂ ਰਣਜੀਤ ਸਿੰਘ ਪਟਿਆਲਾ ਨੂੰ ਮਰਨ ਵਰਤ 'ਤੇ ਬਿਠਾ ਦਿੱਤਾ ਗਿਆ ਹੈ।ਉਹਨਾਂ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਵੱਲੋਂ ਸੰਘਰਸ਼ੀ ਸਾਥੀਆਂ ਦੇ ਮਸਲੇ ਦਾ ਵਾਜਿਬ ਹੱਲ ਕਰਨ ਦੀ ਥਾਂ ਪਹਿਲੀਆਂ ਹਾਕਮ ਜਮਾਤ ਸਰਕਾਰਾਂ ਵਾਂਗ ਸੰਘਰਸ਼ ਨੂੰ ਜਬਰ ਨਾਲ ਦਬਾਉਣ ਦੇ ਰਾਹ 'ਤੇ ਤੁਰੀ ਹੋਈ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਇਸ ਸੰਘਰਸ਼ ਨੂੰ ਆਰ-ਪਾਰ ਦਾ ਬਣਾ ਕੇ ਲਗਾਤਾਰ ਐਕਸ਼ਨ ਕਰਦਿਆਂ ਪੰਜਾਬ ਸਰਕਾਰ ਦੇ ਵੱਖ ਵੱਖ ਨੁਮਾਇੰਦਿਆਂ ਨੂੰ ਘੇਰਨ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸੇ ਰਣਨੀਤੀ ਦੇ ਤਹਿਤ ਕੰਪਿਊਟਰ ਅਧਿਆਪਕਾਂ ਵੱਲੋਂ 5 ਜਨਵਰੀ 2025 ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਡੇਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ 5 ਜਨਵਰੀ ਦੇ ਰੋਸ਼ ਮੁਜਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਉਹਨਾਂ ਕੰਪਿਊਟਰ ਅਧਿਆਪਕਾਂ ਦੇ ਮੋਰਚੇ ਦਾ ਹਰ ਪੱਖ ਤੋਂ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਡੀ ਟੀ ਐੱਫ ਦੀ ਲਗਾਤਾਰ ਸ਼ਮੂਲੀਅਤ ਜਾਰੀ ਰਹੇਗੀ।ਇਸ ਮੌਕੇ ਜਿਲ੍ਹਾ ਫਾਜ਼ਿਲਕਾ ਦੇ ਮੀਤ ਪ੍ਰਧਾਨ ਨੋਰੰਗ ਲਾਲ, ਪ੍ਰੈਸ ਸਕੱਤਰ ਹਰੀਸ਼ ਕੁਮਾਰ, ਜਿਲ੍ਹਾ ਆਗੂ ਨਵਜੋਤ ਕੁਮਾਰ, ਰਮੇਸ਼ ਸੁਧਾ, ਸੁਰਿੰਦਰ ਕੁਮਾਰ ਅਤੇ ਰਾਜੇਸ਼ ਕੁਮਾਰ ਹਾਜ਼ਰ ਸਨ।

Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends