ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, ਇੱਕ ਮਹਿਲਾ ਲੈਕਚਰਾਰ ਦੀ ਮੌਤ


ਬਰਨਾਲਾ ਵਿਖੇ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, ਇੱਕ ਲੈਕਚਰਾਰ ਦੀ ਮੌਤ


ਬਰਨਾਲਾ, 10 ਜਨਵਰੀ 2025 ( ਜਾਬਸ ਆਫ ਟੁਡੇ) - ਅੱਜ ਪੂਰੇ ਪੰਜਾਬ ਵਿੱਚ ਸੰਘਣੀ ਧੁੰਦ ਤੋਂ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਇੱਕ ਹੋਰ ਦੁੱਖ ਭਰੀ ਖਬਰ ਸਾਹਮਣੇ ਆਈ ਹੈ। 

ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਵਜੀਦਕੇ ਨੇੜੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਲੈਕਚਰਾਰ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ।



ਹਾਦਸਾ ਸ਼ਾਮ ਵੇਲੇ ਵਾਪਰਿਆ ਜਦੋਂ ਕਈ ਵਾਹਨ ਧੁੰਦ ਕਾਰਨ ਆਹਮੋ-ਸਾਹਮਣੇ ਟਕਰਾ ਗਏ। ਇਨ੍ਹਾਂ ਵਾਹਨਾਂ ਵਿੱਚ ਇੱਕ ਟਰੈਕਟਰ-ਟਰਾਲੀ, ਇੱਕ ਟਰੇਲਰ ਟਰੱਕ, ਇੱਕ ਪੀਆਰਟੀਸੀ ਬੱਸ ਅਤੇ ਇੱਕ ਕਾਰ ਸ਼ਾਮਲ ਸੀ।


ਮੌਕੇ 'ਤੇ ਪੁਲਿਸ ਅਤੇ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ। ਦੁਖਦਾਈ ਘਟਨਾ ਵਿੱਚ ਸ਼ੇਰਪੁਰ ਦੀ ਰਹਿਣ ਵਾਲੀ ਅਨੁਪ੍ਰਿਆ ਨਾਂ ਦੀ ਇੱਕ ਕੁੜੀ ਦੀ ਮੌਤ ਹੋ ਗਈ। ਉਹ ਲੁਧਿਆਣਾ ਦੇ ਇੱਕ ਕਾਲਜ ਵਿੱਚ ਲੈਕਚਰਾਰ ਸੀ ਅਤੇ ਡਿਊਟੀ 'ਤੇ ਜਾ ਰਹੀ ਸੀ। 

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧੁੰਦ ਕਾਰਨ ਹੋਏ ਇਸ ਹਾਦਸੇ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends