ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਅਧਿਆਪਕ , ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਰਣਬੀਰ ਸਿੰਘ ਢਿੱਲੋ ਦੀ ਨਿੱਘੀ ਯਾਦ ਨੂੰ ਕੀਤਾ ਗਿਆ ਸਮਰਪਿਤ 

ਲੁਧਿਆਣਾ ,06 ਜਨਵਰੀ ( ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਅਧਿਆਪਕ , ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਰਣਬੀਰ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਕੇ ਨਵਾਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਹ ਕੈਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਜਿਲਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ ਵੱਲੋਂ ਸਾਂਝੇ ਤੌਰ ਤੇ ਅਦਾ ਕੀਤੀ ਗਈ।



 ਇਸ ਸਮੇਂ ਜਗਮੇਲ ਸਿੰਘ ਪੱਖੋਵਾਲ, ਮਨੀਸ਼ ਕੁਮਾਰ, ਬਲਵੀਰ ਸਿੰਘ ਕੰਗ ਤੇ ਟਹਿਲ ਸਿੰਘ ਸਰਾਭਾ ਆਗੂਆਂ ਵਲੋਂ ਦੱਸਿਆ ਕਿ ਜਥੇਬੰਦੀ ਪਿਛਲੇ 17 ਸਾਲਾਂ ਤੋਂ ਕੈਲੰਡਰ ਜਾਰੀ ਕਰ ਰਹੀ ਹੈ ਅਤੇ ਕੈਲੰਡਰ ਵਿੱਚ ਜਥੇਬੰਦੀ ਦੇ ਲਿਖੇ ਉਦੇਸ਼ਾਂ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕਰਵਾਉਣ , ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਾ , ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਵਾਉਣਾ, ਸਕੂਲ ਆਫ ਐਮੀਨੈਂਸ ਅਤੇ ਪੀ ਐਮ ਸ੍ਰੀ ਸਕੂਲਾਂ ਦੀ ਬਜਾਏ ਸਾਰਿਆਂ ਲਈ ਇਕਸਾਰ ਗੁਣਾਤਮਕ ਸਿੱਖਿਆ ਵਾਸਤੇ ਯਤਨ ਕਰਨੇ ਅਤੇ 10+2 ਜਮਾਤ ਤੱਕ ਮੁਫਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਵਾਉਣਾ ,ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਤੇ ਭੱਤਿਆਂ ਨੂੰ ਲਾਗੂ ਕਰਵਾਉਣਾ, ਐਨ ਐਸ ਕਿਊ ਐਫ , ਕੰਪਿਊਟਰ ਅਧਿਆਪਕਾਂ ,ਹੋਰ ਵਲੰਟੀਅਰਾਂ, ਕੱਚੇ ਅਤੇ ਠੇਕਾ ਅਧਾਰਤ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਿੱਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਵਾਉਣਾ , ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਲਈ ਸ਼ਾਨਦਾਰ ਤਨਖਾਹ ਸਕੇਲਾਂ ਦੀ ਪ੍ਰਾਪਤੀ ਕਰਨਾ , ਕੇਂਦਰੀ ਪੈਟਰਨ ਤੇ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਵਾਉਣਾ, ਜਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਸੰਘਰਸ਼ ਕਰਨਾ ਆਦਿ ਸ਼ਾਮਲ ਕੀਤੇ ਗਏ ਹਨ। ਆਗੂਆਂ ਨੇ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਲੜੇ ਜਾ ਰਹੇ ਘੋਲ ਦੀ ਹਮਾਇਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾਂ ਕਿਸੇ ਹੋਰ ਦੇਰੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਅਧੀਨ ਮਰਜ ਕੀਤਾ ਜਾਵੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਸਤਵਿੰਦਰਪਾਲ ਸਿੰਘ ਦੋਰਾਹਾ , ਜੁਗਲ ਸ਼ਰਮਾ, ਕੁਲਦੀਪ ਸਿੰਘ ਪ੍ਰਧਾਨ ਪੱਖੋਵਾਲ, ਗਿਆਨ ਸਿੰਘ ਦੋਰਾਹਾ, ਕ੍ਰਿਸ਼ਨ ਲਾਲ, ਜਗਦੀਸ਼ ਸਿੰਘ ਆਦਿ ਸ਼ਾਮਲ ਸਨ।


Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends