ਬਰਨਾਲਾ ਜ਼ਿਲ੍ਹੇ ਵਿੱਚ ਮਿਡ-ਡੇ-ਮੀਲ ਕੁੱਕਾਂ ਦਾ ਖਾਣਾ ਬਣਾਉਣ ਦਾ ਮੁਕਾਬਲਾ ਕਰਵਾਉਣ ਦੇ ਹੁਕਮ
ਬਰਨਾਲਾ, 09 ਜਨਵਰੀ 2025 - ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਰਨਾਲਾ ਵੱਲੋਂ ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਬਲਾਕ ਅਧੀਨ ਆਉਂਦੇ ਸਕੂਲਾਂ ਦੇ ਮਿਡ-ਡੇ-ਮੀਲ ਕੁੱਕਾਂ ਦਾ ਖਾਣਾ ਬਣਾਉਣ ਦਾ ਮੁਕਾਬਲਾ ਕਰਵਾਉਣ। ਜ਼ਿਲ੍ਹਾ ਦਫ਼ਤਰ ਵੱਲੋਂ ਇਹ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਇਸਦੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ। ਇਸ ਲਈ ਸਾਰੇ ਬਲਾਕ ਅਫ਼ਸਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਮੁਕਾਬਲਾ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।