ਫਿਲੌਰ 'ਚ ਘੱਗਰੀ ਧੁੰਦ ਕਾਰਨ ਦੋ ਬੱਸਾਂ ਦੀ ਟੱਕਰ, ਜ਼ਖਮੀ ਹੋਏ
ਜਲੰਧਰ, 10 ਜਨਵਰੀ (ਜਾਬਸ ਆਫ ਟੁਡੇ) : ਫਿਲੌਰ ਨੇੜੇ ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਦੋ ਬੱਸਾਂ ਆਹਮੋ-ਸਾਹਮਣੇ ਟਕਰਾ ਗਈਆਂ। ਇਸ ਹਾਦਸੇ 'ਚ ਕੁਝ ਲੋਕ ਜ਼ਖਮੀ ਹੋਏ ਹਨ, ਜਦਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।
- SCHOOL TIMINGS:-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ*
ਹਾਦਸਾ ਫਿਲੌਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਇੱਕ ਬੱਸ ਪੁਲ ਤੋਂ ਹੇਠਾਂ ਲਟਕ ਗਈ, ਜਦਕਿ ਦੂਜੀ ਬੱਸ ਦੇ ਪਰਖਚੇ ਉੱਡ ਗਏ। ਇੱਕ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਕਾਰਨ ਸੜਕ 'ਤੇ ਲੰਬਾ ਜਾਮ ਲੱਗ ਗਿਆ।
- CHANGE SCHOOL TIME UPTO 31 JANUARY: ਕੀ ਬਦਲੇਗਾ ਸਕੂਲਾਂ ਦਾ ਸਮਾਂ,ਬਾਲ ਅਧਿਕਾਰ ਕਮਿਸ਼ਨ ਵੱਲੋਂ ਸੰਘਣੀ ਧੁੰਦ ਕਾਰਨ ਸਿਫਾਰਸ਼
ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ
ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ 'ਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
- WEATHER PUNJAB: ਅੱਗਲੇ 3 ਘੰਟਿਆਂ ਦੌਰਾਨ ਸੰਘਣੀ ਧੁੰਦ ਦਾ ਅਲਰਟ
ਧੁੰਦ ਕਾਰਨ ਸਾਵਧਾਨੀ ਵਰਤਣ ਦੀ ਅਪੀਲ
ਇਸ ਹਾਦਸੇ ਤੋਂ ਬਾਅਦ, ਪੁਲਿਸ ਨੇ ਸੜਕ ਉੱਤੇ ਧੁੰਦ ਕਾਰਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਸੜਕ 'ਤੇ ਘੱਟ ਗਤੀ ਨਾਲ ਵਾਹਨ ਚਲਾਉਣ ਅਤੇ ਸੁਰੱਖਿਆ ਬੈਲਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।