ਬਠਿੰਡਾ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਨੂੰ ਸਕੂਲ ਖੁੱਲਣ-ਬੰਦ ਹੋਣ ਦਾ ਸਮਾਂ ਨਿਰਧਾਰਿਤ ਕਰਨ ਲਈ ਹਦਾਇਤ
ਬਠਿੰਡਾ, 8 ਜਨਵਰੀ (ਜਾਬਸ ਆਫ ਟੁਡੇ) ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਵੱਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲ ਖੁੱਲਣ-ਬੰਦ ਹੋਣ ਦਾ ਸਮਾਂ ਸਰਕਾਰ/ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਰੱਖਣ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਬਹੁਤ ਸਾਰੇ ਪ੍ਰਾਈਵੇਟ ਸਕੂਲ ਮਨਮਰਜ਼ੀ ਨਾਲ ਸਕੂਲ ਖੁੱਲਣ-ਬੰਦ ਹੋਣ ਦਾ ਸਮਾਂ ਬਦਲ ਰਹੇ ਹਨ, ਜੋ ਕਿ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਸੰਬੰਧਤ ਸਕੂਲ ਮੁੱਖੀ ਦੀ ਹੋਵੇਗੀ।