ਠੰਢ ਸ਼ੀਤ ਲਹਿਰ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ ਢਿੱਲੋਂ
ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸੂਬੇ ਵਿੱਚ ਵੱਧ ਰਹੀ ਠੰਡ,ਸ਼ੀਤ ਲਹਿਰ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇ ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਕੋਲ ਸਰਦੀ ਤੋਂ ਬਚਣ ਲਈ ਪੂਰੇ ਪ੍ਰਬੰਧ ਨਹੀਂ ਹਨ ਅਤੇ ਸਰਕਾਰ ਵੱਲੋਂ ਮਿਲਦੀ ਵਰਦੀ ,ਕੋਟੀਆਂ ਵੀ ਠੰਡ ਨਹੀਂ ਰੋਕਦੀਆਂ ।
ਯੂਨੀਅਨ ਪ੍ਰਧਾਨ ਢਿੱਲੋ ਨੇ ਕਿਹਾ ਕਿ ਸਕੂਲ਼ ਲੱਗਣ ਦ ਸਮਾਂ 10 ਵਜੇ ਤੋਂ 3 ਵਜੇ ਦਾ ਕਰ ਦਿੱਤਾ ਜਾਵੇ।ਤਾਂ ਜੋ ਵਿਦਿਆਰਥੀ ਵਰਗ ਨੂੰ ਠੰਢ ਤੋਂ ਰਾਹਤ ਮਿਲ ਸਕੇ। jਯੂਨੀਅਨ ਆਗੂਆਂ ਦਵਿੰਦਰ ਸਿੰਘ ਗੁਰੂ ,ਜਗਦੀਪ ਸਿੰਘ ਸਾਹਨੇਵਾਲ ਅੱਤੇ ਜਸਪਾਲ ਸਿੰਘ , ਗੁਰਜੇਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਰਹੀ ਧੁੰਦ ਕਾਰਨ ਸਰਕਾਰੀ ਸਕੂਲਾਂ ਦੇ ਸਮੇ ਵਿੱਚ ਤਬਦੀਲੀ ਕੀਤੀ ਜਾਵੇ ਤਾਂ ਜ਼ੋ ਵਿਦਿਆਰਥੀਆਂ ਅੱਤੇ ਅਧਿਆਪਕਾਂ ਦੀ ਸਿਹਤ ਠੀਕ ਰਹਿ ਸਕੇ ।
ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪਿੱਛਲੇ ਸਾਲਾਂ ਵਿੱਚ ਵੀ ਸੜਕੀ ਹਾਦਸੇ ਵਾਪਰੇ ਸਨ ਸੋ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਜਾਵੇ। ਯੂਨੀਅਨ ਦੇਮੀਡੀਆ ਇੰਚਾਰਜ ਰਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਅਲਬੇਲ ਸਿੰਘ ਪੁੜੈਣ ਨੇ ਪੰਜਾਬ ਸਰਕਾਰ ਤੋਂ ਇਸ ਸੰਬੰਧੀ ਜਲਦ ਫ਼ੈਸਲਾ ਕਰਨ ਦੀ ਮੰਗ ਕੀਤੀ।