ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ ਸਕੂਲਾਂ 'ਚ ਛੁੱਟੀ ਐਲਾਨ


ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ ਸਕੂਲਾਂ 'ਚ ਛੁੱਟੀ ਐਲਾਨ


ਮਾਨਸਾ, 9 ਜਨਵਰੀ (ਜਾਬਸ ਆਫ ਟੁਡੇ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਹ ਸੂਚਨਾ ਦਿੱਤੀ ਗਈ ਹੈ ਕਿ 18 ਜਨਵਰੀ 2025 ਨੂੰ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰਵਾਈ ਜਾ ਰਹੀ ਹੈ।



ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ ਵਿੱਚ 18 ਜਨਵਰੀ ਨੂੰ ਇੱਕ ਦਿਨ ਦੀ ਛੁੱਟੀ (ਕੇਵਲ ਸਕੂਲਾਂ ਦੇ ਵਿਦਿਆਰਥੀਆਂ ਲਈ) ਐਲਾਨੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੀ ਗਈ ਹੈ।


ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਵਾਂਗ ਸਕੂਲਾਂ ਵਿੱਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।

Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਲਈ ਲਿੰਕ ਐਕਟਿਵ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends