ਮਾਪੇ-ਅਧਿਆਪਕ ਮਿਲਣੀ 5 ਫਰਵਰੀ ਨੂੰ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਲਈ ਨਵੀਂ ਮਿਤੀ ਨਿਸ਼ਚਿਤ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਇਹ ਮਿਲਣੀ 5 ਫਰਵਰੀ, 2025 ਨੂੰ ਹੋਵੇਗੀ।
ਇਸ ਤੋਂ ਪਹਿਲਾਂ ਇਹ ਮਿਲਣੀ 1 ਫਰਵਰੀ, 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਲਣੀ ਦੀ ਤਾਰੀਖ ਵਿੱਚ ਤਬਦੀਲੀ ਕੀਤੀ ਗਈ ਹੈ।
ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਤਬਦੀਲੀ ਬਾਰੇ ਜਾਣਕਾਰੀ ਦੇਣ। ਇਸ ਤੋਂ ਇਲਾਵਾ, ਵਿਭਾਗ ਨੇ ਇਹ ਵੀ ਕਿਹਾ ਹੈ ਕਿ ਮਿਲਣੀ ਨੂੰ ਸਫਲ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।