DSP TERMINATED : ਪੰਜਾਬ ਸਰਕਾਰ ਵੱਲੋਂ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਨੌਕਰੀ ਤੋਂ ਕੱਢਿਆ
ਚੰਡੀਗੜ੍ਹ, 2 ਜਨਵਰੀ 2025 ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਕਰਵਾਉਣ ਦੇ ਦੋਸ਼ ਹੇਠ ਸਸਪੈਂਡ ਕੀਤੇ ਗਏ ਪੁਲਿਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।
ਗ੍ਰਹਿ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਧੂ ਨੇ ਆਪਣੀ ਡਿਊਟੀ ਵਿੱਚ ਕੁਤਾਹੀ ਕਰਕੇ ਪੰਜਾਬ ਪੁਲਿਸ ਦੀ ਤਸਵੀਰ ਨੂੰ ਧੱਬਾ ਲਾਇਆ ਹੈ। ਉਨ੍ਹਾਂ 'ਤੇ ਪੁਲਿਸ ਦੇ ਅਨੁਸ਼ਾਸਨ ਅਤੇ ਆਚਾਰ ਸੰਹਿਤਾ ਦੀਆਂ ਉਲੰਘਣਾ ਕਰਨ ਦੇ ਦੋਸ਼ ਲੱਗੇ ਸਨ।
ਸੰਧੂ 'ਤੇ ਖਰੜ ਸੀਆਈਏ ਦੀ ਹਿਰਾਸਤ ਵਿੱਚ ਬਿਸ਼ਨੋਈ ਨਾਲ ਟੀਵੀ ਚੈਨਲ ਦਾ ਇੰਟਰਵਿਊ ਕਰਵਾਉਣ ਵਿੱਚ ਸਹਾਈ ਹੋਣ ਦਾ ਦੋਸ਼ ਹੈ।