ETT 5994 SCRUTINY: ਉਮੀਦਵਾਰਾਂ ਨੂੰ ਸਕਰੂਟਨੀ ਲਈ ਪਬਲਿਕ ਨੋਟਿਸ
ਐਸ.ਏ.ਐਸ. ਨਗਰ (ਮੋਹਾਲੀ), 9 ਜਨਵਰੀ 2025 ( ਜਾਬਸ ਆਫ ਟੁਡੇ) : ਸਿੱਖਿਆ ਵਿਭਾਗ, ਪੰਜਾਬ ਅਧੀਨ 5994 ਈਟੀਟੀ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ NIOS ਤੋਂ D.El.Ed ਦਾ ਕੋਰਸ ਕਰਨ ਵਾਲੇ ਉਮੀਦਵਾਰਾਂ ਦੀ ਸਕਰੂਟਨੀ ਲਈ ਦੂਜਾ ਮੌਕਾ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਫਤਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਜਾਰੀ ਕੀਤੀ ਗਈ ਹੈ।
ਪਹਿਲਾਂ ਨਿਰਧਾਰਿਤ ਮਿਤੀ 08 ਜਨਵਰੀ ਨੂੰ ਸਕਰੂਟਨੀ ਲਈ ਗੈਰ-ਹਾਜ਼ਰ ਰਹੇ ਉਮੀਦਵਾਰਾਂ ਨੂੰ ਹੁਣ 13 ਜਨਵਰੀ 2025 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਫਤਰ ਵਿੱਚ ਹਾਜ਼ਰ ਹੋ ਕੇ ਆਪਣੇ ਦਸਤਾਵੇਜ਼ ਚੈੱਕ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਸਕਰੂਟਨੀ ਲਈ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।