GPF/ CPF INTEREST RATE 2024-25 : ਚੌਥੀ ਤਿਮਾਹੀ ਜੀ.ਪੀ.ਐਫ./ਸੀ.ਪੀ.ਐਫ. 'ਤੇ ਵਿਆਜ ਦਰ 7.1% ਨਿਰਧਾਰਤ
ਚੰਡੀਗੜ੍ਹ, 10 ਜਨਵਰੀ ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਦਿੰਦੇ ਹੋਏ ਜਨਰਲ ਪ੍ਰੋਵੀਡੈਂਟ ਫੰਡ (ਜੀ.ਪੀ.ਐਫ.) ਅਤੇ ਕੰਟਰੀਬਿਊਟਰੀ ਪ੍ਰੋਵੀਡੈਂਟ ਫੰਡ (ਸੀ.ਪੀ.ਐਫ.) 'ਤੇ ਵਿਆਜ ਦਰ 7.1% ਨਿਰਧਾਰਤ ਕੀਤੀ ਹੈ। ਇਹ ਦਰ ਵਿੱਤੀ ਸਾਲ 2024-25 ਦੀ ਚੌਥੀ ਤਿਮਾਹੀ (1 ਜਨਵਰੀ 2025 ਤੋਂ 31 ਮਾਰਚ 2025) ਲਈ ਲਾਗੂ ਹੋਵੇਗੀ।
ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਵਿੱਤ ਵਿਭਾਗ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜਿਲ੍ਹਾ ਅਤੇ ਸੈਸ਼ਨ ਜੱਜਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਕੱਤਰ ਪੰਜਾਬ ਵਿਧਾਨ ਸਭਾ ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।