HARYANA: ਮੁਲਾਜ਼ਮਾਂ ਲਈ ਵੱਡਾ ਐਲਾਨ, 25 ਲੱਖ ਰੁਪਏ ਤੱਕ ਮਿਲੇਗੀ ਗਰੈਚੁਟੀ
ਚੰਡੀਗੜ੍ਹ 13 ਜਨਵਰੀ 2025 ( ਜਾਬਸ ਆਫ ਟੁਡੇ) ਮੁੱਖ ਮੰਤਰੀ ਨਾਇਬ ਸੈਨੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਨੇ ਸਰਕਾਰੀ ਕਰਮਚਾਰੀਆਂ ਦੀ ਗਰੈਚੁਟੀ ਦੀ ਸੀਮਾ ਵਧਾਉਣ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ। ਹੁਣ ਵਿੱਤ ਵਿਭਾਗ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਨੋਟੀਫਿਕੇਸ਼ਨ ਮੁਤਾਬਕ, ਹੁਣ ਸਰਕਾਰੀ ਕਰਮਚਾਰੀਆਂ ਨੂੰ 25 ਲੱਖ ਰੁਪਏ ਤੱਕ ਦੀ ਗਰੈਚੁਟੀ ਮਿਲ ਸਕੇਗੀ, ਜੋ ਪਹਿਲਾਂ ਤੋਂ 25% ਵੱਧ ਹੈ। ਸਰਕਾਰ ਨੇ ਇਸ ਫੈਸਲੇ ਨੂੰ ਹਰਿਆਣਾ ਸਿਵਲ ਸੇਵਾ (ਪੈਨਸ਼ਨ) ਸੋਧ ਨਿਯਮ, 2024 ਦੇ ਰੂਪ ਵਿੱਚ ਸ਼ਾਮਲ ਕੀਤਾ ਹੈ। ਇਹ ਨਿਯਮ 1 ਜਨਵਰੀ, 2025 ਤੋਂ ਲਾਗੂ ਹੋਣਗੇ। ਇਸ ਫੈਸਲੇ ਨਾਲ ਸੂਬੇ ਦੇ ਲਗਭਗ ਹਜ਼ਾਰਾਂ ਸਰਕਾਰੀ ਕਰਮਚਾਰੀ ਸਿੱਧੇ ਤੌਰ 'ਤੇ ਲਾਭ ਪ੍ਰਾਪਤ ਕਰਨਗੇ।