ਕਿਨੌਰ ਵਿੱਚ 6 ਜਨਵਰੀ ਨੂੰ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ
ਸ਼ਿਮਲਾ, 5 ਜਨਵਰੀ ( ਜਾਬਸ ਆਫ ਟੁਡੇ) : ਭਾਰਤ ਮੌਸਮ ਵਿਭਾਗ, ਸ਼ਿਮਲਾ ਨੇ ਜ਼ਿਲ੍ਹਾ ਕਿਨੌਰ ਵਿੱਚ 6 ਜਨਵਰੀ 2025 ਨੂੰ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਅਤੇ ਸੈਲਾਨਿਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਜਾਰੀ ਕੀਤੀ ਗਈ ਸਲਾਹ ਵਿੱਚ ਕਿਹਾ ਗਿਆ ਹੈ ਕਿ ਲੋਕ ਉੱਚਾਈ ਵਾਲੇ ਇਲਾਕਿਆਂ ਵਿੱਚ ਟਰੈਕਿੰਗ ਨਾ ਕਰਨ ਅਤੇ ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ। ਉਪਰਲੇ ਪਹਾੜੀ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰੋ ਅਤੇ ਬੇਵਜਾਹ ਯਾਤਰਾ ਨਾ ਕਰੋ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੰਚਾਇਤ ਪ੍ਰਧਾਨਾਂ, ਗੈਰ ਸਰਕਾਰੀ ਸੰਸਥਾਵਾਂ, ਟਰੈਕਰਾਂ ਅਤੇ ਨਾਗਰਿਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਤੁਰੰਤ ਜ਼ਿਲ੍ਹਾ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਦੇ ਫੋਨ ਨੰਬਰ 01786-223155, 51, 52, 53, 54, 8580819827, 9459457587 ਅਤੇ ਟੋਲ ਫ੍ਰੀ ਨੰਬਰ 1077 'ਤੇ ਸੂਚਨਾ ਦਿਓ।