ਪੰਜਾਬ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਛੁੱਟੀ ਐਲਾਨ
ਚੰਡੀਗੜ੍ਹ, 5 ਜਨਵਰੀ (ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ 6 ਜਨਵਰੀ, 2024 ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਸੂਬੇ ਭਰ ਵਿੱਚ ਛੁੱਟੀ ਐਲਾਨ ਦਿੱਤੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੇ ਤਹਿਤ ਪਬਲਿਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਐਲਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਵੀਜ਼ਨ ਕਮਿਸ਼ਨਰਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
WhatsApp ਸਕੈਨਰ : ਹੁਣ ਡਾਕੂਮੈਂਟ ਸਕੈਨ ਕਰੋ ਵਾਟਸ ਅਪ ਸਕੈਨਰ ਨਾਲ