ਅੱਠਵੀਂ ਜਮਾਤ ਦੀ ਕੱਟਲਿਸਟ ਲਈ ਰਜਿਸਟ੍ਰੇਸ਼ਨ ਨੰਬਰ ਸੋਧ ਦੀ ਮਿਤੀ ਵਧਾਈ ਗਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਕੱਟਲਿਸਟ ਲਈ ਰਜਿਸਟ੍ਰੇਸ਼ਨ ਨੰਬਰ ਸੋਧ ਦੀ ਮਿਤੀ ਵਧਾ ਦਿੱਤੀ ਗਈ ਹੈ। ਹੁਣ ਵਿਦਿਆਰਥੀ 31 ਜਨਵਰੀ 2025 ਤੱਕ ਬਿਨਾਂ ਕਿਸੇ ਜੁਰਮਾਨੇ ਦੇ ਆਪਣਾ ਰਜਿਸਟ੍ਰੇਸ਼ਨ ਨੰਬਰ ਸੋਧ ਕਰਵਾ ਸਕਦੇ ਹਨ।
ਜੇਕਰ ਕਿਸੇ ਵਿਦਿਆਰਥੀ ਨੇ ਪੰਜਵੀਂ ਜਮਾਤ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਾਸ ਕੀਤੀ ਹੈ ਅਤੇ ਉਸਦਾ ਨਵਾਂ ਰਜਿਸਟ੍ਰੇਸ਼ਨ ਨੰਬਰ ਅਲਾਟ ਹੋਇਆ ਹੈ, ਤਾਂ ਉਹ ਆਪਣੇ ਸਕੂਲ ਦੇ ਪ੍ਰਿੰਸੀਪਲ ਨਾਲ ਸੰਪਰਕ ਕਰਕੇ ਸੋਧ ਕਰਵਾ ਸਕਦਾ ਹੈ।
ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅੱਠਵੀਂ ਜਮਾਤ ਦੀ ਕੱਟਲਿਸਟ ਦੀ ਜਾਂਚ ਕਰ ਲੈਣ। ਜੇਕਰ ਕਿਸੇ ਵਿਦਿਆਰਥੀ ਦਾ ਰਜਿਸਟ੍ਰੇਸ਼ਨ ਨੰਬਰ ਸਹੀ ਨਹੀਂ ਹੈ, ਤਾਂ ਉਹ ਉਸ ਦੀ ਸੋਧ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।