ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ
ਚੰਡੀਗੜ੍ਹ 6 ਜਨਵਰੀ 2024 (ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਕਰਵਾਈਆਂ ਜਾਣਗੀਆਂ।
ਬੋਰਡ ਵੱਲੋਂ ਜਾਰੀ ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ ਐਨਐਸਕਿਊਐਫ (NSQF) ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਸਬੰਧਤ ਸਕੂਲਾਂ ਵਿੱਚ ਹੀ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲਾਂ ਦੇ ਵੋਕੇਸ਼ਨਲ ਵਿਸ਼ਿਆਂ ਨਾਲ ਸਬੰਧਤ ਅਧਿਆਪਕ ਹੀ ਤਿਆਰ ਕਰਕੇ ਪ੍ਰੈਕਟੀਕਲ ਪ੍ਰੀਖਿਆ ਕਰਵਾਉਣਗੇ।
NSQF ਦੇ ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਐਨਐਸਡੀਸੀ (NSDC) ਵੱਲੋਂ ਮਾਨਤਾ ਪ੍ਰਾਪਤ ਸੈਕਟਰ ਸਕਿੱਲ ਕੌਂਸਲ ਵੱਲੋਂ ਕਰਵਾਈਆਂ ਜਾਣਗੀਆਂ। ਬੋਰਡ ਦਫਤਰ ਵੱਲੋਂ ਇਨ੍ਹਾਂ ਵਿਸ਼ਿਆਂ ਦੀ ਕੋਈ ਵੀ ਉੱਤਰ ਪੱਤਰੀ ਜਾਂ ਪ੍ਰਸ਼ਨ ਪੱਤਰ ਸਕੂਲਾਂ ਵਿੱਚ ਨਹੀਂ ਭੇਜਿਆ ਜਾਵੇਗਾ।
- PUNJAB BOARD EXAM 2025: DATE SHEET SAMPLE PAPER DOWNLOAD HERE
ਬੋਰਡ ਵੱਲੋਂ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਕੇਂਦਰ ਉਹਨਾਂ ਸਕੂਲਾਂ ਵਿੱਚ ਹੀ ਸਥਾਪਿਤ ਕੀਤੇ ਗਏ ਹਨ, ਜਿੱਥੇ ਵਿਦਿਆਰਥੀ ਪੜ੍ਹ ਰਹੇ ਹਨ। ਜੇਕਰ ਕਿਸੇ ਸੰਸਥਾ ਵਿੱਚ ਪ੍ਰੀਖਿਆ ਲਈ ਕੋਈ ਪ੍ਰਬੰਧ ਨਾ ਹੋਵੇ ਤਾਂ ਸਕੂਲ ਪ੍ਰਬੰਧਕਾਂ ਨੂੰ ਆਪਣੇ ਪੱਧਰ 'ਤੇ ਯੋਗ/ਢੁਕਵਾਂ ਪ੍ਰਬੰਧ ਕਰਨਾ ਹੋਵੇਗਾ।
ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੈਕਟੀਕਲ ਪ੍ਰੀਖਿਆਵਾਂ ਨਾਲ ਸਬੰਧੀ ਪ੍ਰੋਗਰਾਮ ਚਾਰਟ ਸਕੂਲ ਲਾਗਇਨ ਆਈਡੀ 'ਤੇ ਭੇਜੇ ਜਾਣਗੇ। ਕਿਸੇ ਵੀ ਕਿਸਮ ਦੀ ਕੋਈ ਤਰੁੱਟੀ ਹੋਣ ਦੀ ਸੂਰਤ ਵਿੱਚ ਸਕੂਲ ਪ੍ਰਬੰਧਕਾਂ ਨੂੰ ਬੋਰਡ ਦੁਆਰਾ ਦਿੱਤੇ ਗਏ ਫੋਨ ਨੰਬਰਾਂ ਜਾਂ ਈਮੇਲ 'ਤੇ ਸੂਚਨਾ ਦੇਣੀ ਹੋਵੇਗੀ।
ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪੇਪਰ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਸਬੰਧੀ ਸਹਿਯੋਗ ਦਿੱਤਾ ਜਾਵੇਗਾ। ਬੋਰਡ ਦਫਤਰ ਵੱਲੋਂ ਕਿਸੇ ਵੀ ਪਰੀਖਿਅਕ ਨੂੰ ਕੋਈ ਅਦਾਇਗੀ/ਮਿਹਨਤਾਨਾ ਨਹੀਂ ਦਿੱਤਾ ਜਾਵੇਗਾ।