ਮੋਹਾਲੀ, 15 ਜਨਵਰੀ ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਇੱਕ ਨੋਟਿਸ ਅਨੁਸਾਰ, ਸੈਸ਼ਨ 2024-25 ਲਈ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਨਾਲ ਸਬੰਧਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਦੂਜੇ ਰਾਜਾਂ/ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਸਕੂਲਾਂ ਵੱਲੋਂ ਅੰਤਿਮ ਮਿਤੀ 31 ਜਨਵਰੀ 2025 ਨਿਰਧਾਰਤ ਕੀਤੀ ਗਈ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਸਕੂਲਾਂ ਨੇ ਅਜੇ ਤੱਕ ਵਿਦਿਆਰਥੀਆਂ ਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ ਜਾਂ ਅਧੂਰੇ ਹਨ। ਇਸ ਕਾਰਨ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਕੂਲ ਲੌਗਿਨ ਆਈਡੀ ਨਾਲ ਰਜਿਸਟ੍ਰੇਸ਼ਨ ਪੋਰਟਲ ਵਿੱਚ ਜਾ ਕੇ errors ਦੀ ਜਾਂਚ ਕਰਨ ਅਤੇ ਇਨ੍ਹਾਂ ਨੂੰ ਦੂਰ ਕਰਨ ਲਈ 31 ਜਨਵਰੀ ਤੱਕ ਦਸਤਾਵੇਜ਼ ਜਮ੍ਹਾਂ ਕਰਵਾਉਣ।
ਜੇਕਰ ਸਕੂਲ ਦਿੱਤੀ ਗਈ ਮਿਤੀ ਤੱਕ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਉਂਦੇ ਹਨ ਤਾਂ ਇਨ੍ਹਾਂ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ / ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ ਅਤੇ ਉਹ ਪ੍ਰੀਖਿਆਵਾਂ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਇਸ ਸਥਿਤੀ ਵਿੱਚ ਸਕੂਲਾਂ ਨੂੰ ਇਸਦੀ ਪੂਰੀ ਜ਼ਿੰਮੇਵਾਰੀ ਲੈਣੀ ਪਵੇਗੀ।