ਘੱਟ ਦਿੱਖ ਨਾਲ ਯਾਤਰਾ ਪ੍ਰਭਾਵਿਤ ਹੋ ਸਕਦੀ ਹੈ, ਸਾਵਧਾਨੀ ਵਰਤਣ ਦੀ ਅਪੀਲ
ਪੰਜਾਬ ਵਿੱਚ 3 ਦਿਨ ਮੀਂਹ ਪੈਣ ਦੀ ਸੰਭਾਵਨਾ: ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ
ਚੰਡੀਗੜ੍ਹ, 9 ਜਨਵਰੀ ( ਜਾਬਸ ਆਫ ਟੁਡੇ) : ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੌਸਮ ਦੇ ਅਨੁਮਾਨ ਅਨੁਸਾਰ, 10, 11 ਅਤੇ 12 ਜਨਵਰੀ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਕਿਹੜੇ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ?
ਮੌਸਮ ਵਿਭਾਗ ਦੇ ਮੁਤਾਬਕ, 10 ਜਨਵਰੀ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸੁੱਕਾ ਮੌਸਮ ਰਹੇਗਾ। ਜਦਕਿ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਤਹਿਗੜ੍ਹ ਸਾਹਿਬ, ਬਰਨਾਲਾ, ਮਾਨਸਾ, ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਵੀ ਸੁੱਕਾ ਮੌਸਮ ਰਹੇਗਾ।
11 ਜਨਵਰੀ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ। ਜਦਕਿ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਤਹਿਗੜ੍ਹ ਸਾਹਿਬ, ਬਰਨਾਲਾ, ਮਾਨਸਾ, ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ।
12 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਤਹਿਗੜ੍ਹ ਸਾਹਿਬ, ਬਰਨਾਲਾ, ਮਾਨਸਾ, ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ।