SALARY ISSUE : ਤਨਖਾਹ ਦੇਣ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਮੰਗਿਆ ਹੜਤਾਲ ਤੇ ਨਾਂ ਹੋਣ ਸਬੰਧੀ ਸਰਟੀਫਿਕੇਟ
ਚੰਡੀਗੜ੍ਹ 2 ਜਨਵਰੀ 2025 ( ਜਾਬਸ ਆਫ ਟੁਡੇ) ਸਮੱਗਰਾ ਸਿੱਖਿਆ ਅਭਿਆਨ ਪੰਜਾਬ ਦੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਇੱਕ ਮੀਮੋ ਰਾਹੀਂ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੱਗਰਾ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਦਸੰਬਰ 2024 ਦੀ ਤਨਖਾਹ ਸਬੰਧੀ ਸਪੱਸ਼ਟੀਕਰਨ ਮੁਹੱਈਆ ਕਰਵਾਉਣ।
ਮੀਮੋ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਭੇਜੀ ਗਈ ਤਨਖਾਹ ਡਿਮਾਂਡ ਵਿੱਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀਆਂ ਨੂੰ ਪੂਰੇ ਮਹੀਨੇ ਦੀ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਕਿਸੇ ਵੀ ਕਰਮਚਾਰੀ ਨੇ ਹੜਤਾਲ ਨਹੀਂ ਕੀਤੀ।
ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਨੇ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਇੱਕ ਸਰਟੀਫਿਕੇਟ ਜਾਰੀ ਕਰਨ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਕੋਈ ਵੀ ਕਰਮਚਾਰੀ ਹੜਤਾਲ 'ਤੇ ਨਹੀਂ ਹੈ। ਇਸ ਸਬੰਧੀ ਰਿਪੋਰਟ ਤੁਰੰਤ ਭੇਜੀ ਜਾਵੇ।