*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ*
ਪਟਿਆਲਾ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਨੂੰ ਜਿਆਦਾ ਠੰਡ ਅਤੇ ਵੱਧਦੀ ਧੁੰਦ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬਦਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਧੁੰਦ ਜ਼ਿਆਦਾ ਹੋਣ ਕਰਕੇ ਬੱਚਿਆਂ ਤੇ ਅਧਿਆਪਕਾਂ ਨੂੰ ਦੂਰ ਦੁਰਾਡੇ ਆਉਣਾ ਬਹੁਤ ਔਖਾ ਹੈ। ਜਿਆਦਾ ਠੰਡ ਹੋਣ ਕਰਕੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਆਉਣ ਤੇ ਦਿੱਕਤਾਂ ਪੇਸ਼ ਆ ਰਹੀਆਂ ਹਨ। ਵੱਧਦੀ ਧੁੰਦ ਵਿੱਚ ਕਿਸੇ ਕਿਸਮ ਦਾ ਕੋਈ ਨੁਕਸਾਨ ਤੋਂ ਬਚਣ ਲਈ ਸਰਕਾਰ ਨੂੰ ਸਕੂਲਾਂ ਦਾ ਸਮਾਂ 10.00 ਤੋਂ 2.30 ਕਰਨਾ ਚਾਹੀਦਾ ਹੈ ਤਾਂ ਜੋਂ ਕਿਸੇ ਕਿਸਮ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ।ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਸਕੂਲਾਂ ਦਾ ਸਮਾਂ ਬਦਲਿਆ ਜਾਵੇ। ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।