WEATHER PUNJAB TODAY: ਸੰਘਣੀ ਧੁੰਦ ਅਤੇ 7 ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਗੜੇਮਾਰੀ ਦੀ ਸੰਭਾਵਨਾ

WEATHER PUNJAB TODAY: ਸੰਘਣੀ ਧੁੰਦ ਅਤੇ 7 ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਗੜੇਮਾਰੀ ਦੀ ਸੰਭਾਵਨਾ 

ਚੰਡੀਗੜ੍ਹ,11 ਜਨਵਰੀ 2025 (ਜਾਬਸ ਆਫ ਟੁਡੇ)ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਅੱਜ ਸੂਬੇ ਵਿਚ ਸੰਘਣੀ ਧੁੰਦ,ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਗੁਰਦਾਸਪੁਰ, ਅਮ੍ਰਿਤਸਰ , ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ  ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

7 ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ 


ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਵਿੱਚ ਗੜੇਮਾਰੀ, ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਸੰਗਰੂਰ, ਬਰਨਾਲਾ, ਮੋਗਾ, ਬਠਿੰਡਾ , ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਵਿਖੇ ਗੜੇਮਾਰੀ, ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਸੂਬੇ ਵਿਚ ਸੰਘਣੀ ਧੁੰਦ ਪੈਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 10 ਜਨਵਰੀ ਨੂੰ ਸੂਬੇ ਵਿਚ ਸੰਘਣੀ ਧੁੰਦ ਕਾਰਨ ਅਨੇਕਾਂ ਜਗਾ ਸੜਕੀ ਹਾਦਸੇ ਹੋਏ ਅਤੇ 6 ਮੌਤਾਂ ਹੋ ਗਈਆਂ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀ ਨਾਲ ਵ੍ਹੀਕਲ ਡਰਾਇਵ ਕਰਨ ਦੀ ਸਲਾਹ ਦਿੱਤੀ ਹੈ।


12 ਅਤੇ 13 ਜਨਵਰੀ ਨੂੰ ਸੂਬੇ ਵਿੱਚ ਸੰਘਣੀ‌ ਧੁੰਦ ਦਾ ਓਰੇਂਜ ਅਲਰਟ 

ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 12 ਅਤੇ 13 ਜਨਵਰੀ ਨੂੰ ਸੂਬੇ ਵਿਚ ਸੰਘਣੀ ਤੋਂ ਵੱਧ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ।








Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends