ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

 


ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ :


ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ 19.02.2025 ਤੋਂ 04.04.2025 ਤੱਕ ਸਵੇਰ ਦੇ ਸੈਸ਼ਨ ਵਿਚ 11.00 ਵਜੇ ਤੋਂ ਦੁਪਹਿਰ 2.15 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆ ਦੇ ਸੁਚੱਜੇ ਸੰਚਾਲਨ ਲਈ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਬੀ.ਐਨ.ਐਸ.ਐਸ. ਦੀ ਧਾਰਾ 163 ਲਗਾਉਣ ਅਤੇ ਇਸਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਤੇ ਪੁਖਤਾ ਪ੍ਰਬੰਧ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਨੂੰ ਜਰੂਰੀ ਨਿਰਦੇਸ਼ ਜਾਰੀ ਕਰਨ ਲਈ ਹੁਕਮ ਦਿੱਤੇ ਗਏ ਹਨ।



ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।


PSEB SYLLABUS/ DATESHEET / SAMPLE PAPER 2025 DOWNLOAD HERE

PSEB EXAMINER HELPDESK 2025: DUTIES OF STAFF / VARIOUS PROFORMA 

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends