HOLIDAY ON 11 AUGUST 2025 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹਨਾਂ ਜ਼ਿਲ੍ਹਿਆਂ ਵਿੱਚ ਛੁੱਟੀ ਘੋਸ਼ਿਤ



ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਕਪੂਰਥਲਾ ਅਤੇ ਫਗਵਾੜਾ ਦੇ ਸਕੂਲਾਂ 'ਚ ਛੁੱਟੀ

ਕਪੂਰਥਲਾ, 8 ਫਰਵਰੀ (ਜਾਬਸ ਆਫ ਟੁਡੇ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 10 ਅਤੇ 11 ਫਰਵਰੀ ਨੂੰ ਕਪੂਰਥਲਾ ਅਤੇ ਫਗਵਾੜਾ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੋਵਾਂ ਸ਼ਹਿਰਾਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।



ਜਾਰੀ ਹੁਕਮਾਂ ਅਨੁਸਾਰ, 10 ਫਰਵਰੀ ਨੂੰ ਸਬ ਡਿਵੀਜ਼ਨ ਕਪੂਰਥਲਾ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਰਹੇਗੀ, ਜਦਕਿ 11 ਫਰਵਰੀ ਨੂੰ ਸਬ ਡਿਵੀਜ਼ਨ ਫਗਵਾੜਾ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਕਾਰਨ ਸ਼ਹਿਰ ਦੇ ਕਈ ਰੂਟਾਂ 'ਤੇ ਆਵਾਜਾਈ ਨੂੰ ਬਦਲਿਆ ਗਿਆ ਹੈ। ਇਸ ਲਈ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।


ਹਾਲਾਂਕਿ, ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ, ਉਨ੍ਹਾਂ ਵਿੱਚ ਛੁੱਟੀ ਨਹੀਂ ਹੋਵੇਗੀ। ਪ੍ਰੀਖਿਆਵਾਂ ਆਪਣੇ ਸਮੇਂ ਅਨੁਸਾਰ ਹੀ ਹੋਣਗੀਆਂ

Also Read 

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ ਵਿੱਚ 11 ਫਰਵਰੀ ਨੂੰ ਛੁੱਟੀ

ਜਲੰਧਰ, 6 ਫਰਵਰੀ (ਜਾਬਸ ਆਫ ਟੁਡੇ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 11 ਫਰਵਰੀ, 2025 ਨੂੰ ਜਲੰਧਰ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਕਾਰਨ ਸ਼ਹਿਰ ਦੇ ਕਈ ਰੂਟਾਂ 'ਤੇ ਆਵਾਜਾਈ ਨੂੰ ਬਦਲਿਆ ਜਾਵੇਗਾ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 11 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ, ਉਨ੍ਹਾਂ 'ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਆਵਾਜਾਈ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਉਣ-ਜਾਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ ਇਹ ਛੁੱਟੀ ਕੀਤੀ ਗਈ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends