ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 18 ਫਰਵਰੀ ਨੂੰ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 18 ਫਰਵਰੀ ਨੂੰ

 ਬਰਨਾਲਾ, 14 ਫਰਵਰੀ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਸ.ਵੀ. ਇੰਡਸਟਰੀਜ਼, ਭੀਖੀ ਰੋਡ, ਬਰਨਾਲਾ ਨਾਲ ਤਾਲਮੇਲ ਕਰਕੇ 18 ਫਰਵਰੀ 2025 (ਦਿਨ ਮੰਗਲਵਾਰ) ਨੂੰ ਸਵੇਰੇ 10:00 ਵਜੇ ਤੋਂ ਐਸ.ਵੀ.ਇੰਡਸਟਰੀਜ਼, ਭੀਖੀ ਰੋਡ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।



ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਐਸ.ਵੀ. ਇੰਡਸਟਰੀਜ਼ ਵੱਲੋਂ ਆਫਿਸ ਸਟਾਫ਼ ਦੀਆਂ ਅਸਾਮੀਆਂ ( ਲੜਕੇ, ਲੜਕੀਆਂ ਦੋਵਾਂ ਲਈ) ਜਿਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ, ਮਾਰਕੀਟਿੰਗ ਦੀਆਂ ਅਸਾਮੀਆਂ (ਕੇਵਲ ਲੜਕੇ), ਜਿਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ ਅਤੇ ਅਣਸਕਿੱਲਡ ਲੇਬਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਉਪਰੋਕਤ ਅਸਾਮੀਆਂ ਲਈ ਉਮਰ ਹੱਦ ਘੱਟੋ-ਘੱਟ 18 ਸਾਲ ਹੈ

ਉਹਨਾਂ ਦੱਸਿਆ ਕਿ ਉਕਤ ਆਫਿਸ ਸਟਾਫ ਅਤੇ ਮਾਰਕੀਟਿੰਗ ਦੀਆਂ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ, ਅਧਾਰ ਕਾਰਡ, ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 9417039072 'ਤੇ ਸੰਪਰਕ ਕਰੋ।

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends