ਪੰਜਾਬ ਸਰਕਾਰ ਵੱਲੋਂ ਬਲਜੀਤ ਸਿੰਘ, ਬੀ.ਡੀ.ਪੀ.ਓ ਗੁਰਦਾਸਪੁਰ ਨੂੰ ਮੁਅੱਤਲ
ਚੰਡੀਗੜ੍ਹ, 25 ਫਰਵਰੀ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸ੍ਰੀ ਬਲਜੀਤ ਸਿੰਘ, ਜੋ ਉਸ ਸਮੇਂ ਗ੍ਰਾਮ ਪੰਚਾਇਤ ਲੋਧੀਨੰਗਲ ਦੇ ਪ੍ਰਬੰਧਕ ਸਨ ਅਤੇ ਹੁਣ ਬੀ.ਡੀ.ਪੀ.ਓ ਗੁਰਦਾਸਪੁਰ ਵਜੋਂ ਤਾਇਨਾਤ ਸਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਬਲਜੀਤ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਨਿਯਮ 7.2 ਅਧੀਨ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ, ਪਰ ਇਸ ਲਈ ਉਨ੍ਹਾਂ ਨੂੰ ਇਹ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ ਕਿ ਉਹ ਇਸ ਸਮੇਂ ਕਿਸੇ ਹੋਰ ਨੌਕਰੀ ਜਾਂ ਕੰਮ ਵਿੱਚ ਨਹੀਂ ਹਨ।
ਉਨ੍ਹਾਂ ਦਾ ਹੈੱਡਕੁਆਰਟਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰਦਾਸਪੁਰ ਦਾ ਦਫ਼ਤਰ ਹੋਵੇਗਾ।
ਮੁਅੱਤਲੀ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਵਿਭਾਗ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।