*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ*
ਬਲਾਚੌਰ 18 ਫਰਵਰੀ (ਜਾਬਸ ਆਫ ਟੁਡੇ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਬਲਾਚੌਰ ਹਲਕੇ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਐਮ ਐਲ ਏ ਦੀ ਰਿਹਾਇਸ਼ ਦੇ ਸਾਹਮਣੇ ਪੈਨਸ਼ਨਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸੋਹਣ ਸਿੰਘ, ਪ੍ਰਸੋਤਮ ਲਾਲ, ਕਮਲ ਕੁਮਾਰ ਅਜੀਤ ਸਿੰਘ ਬਰਨਾਲਾ, ਜੀਤ ਲਾਲ ਗੋਹਲੜੋਂ, ਹਰਬੰਸ ਲਾਲ ਕਟਾਰੀਆ ਦੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ। ਜਿਸ ਨੂੰ ਕੁਲਦੀਪ ਸਿੰਘ ਦੌੜਕਾ, ਮੋਹਣ ਸਿੰਘ ਪੂਨੀਆ, ਅਸ਼ੋਕ ਕੁਮਾਰ ਵਿੱਤ ਸਕੱਤਰ, ਦਵਿੰਦਰ ਸਿੰਘ ਥਾਂਦੀ, ਸੋਮ ਨਾਥ ਤੱਕਲਾ, ਜੋਗਾ ਸਿੰਘ ਆਦਿ ਨੇ ਸੰਬੋਧਨ ਕੀਤਾ।
ਆਗੂਆਂ ਨੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਬੋਲਦਿਆਂ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ, 1-1-2004 ਤੋਂ ਭਰਤੀ ਸਮੁੱਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਅਤੇ ਲੋਕਲ ਬਾਡੀਜ਼ ਦੇ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੱਕੇ ਕਰਨ, ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਵਿਭਾਗਾਂ ਵਿੱਚੋਂ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕਰਦਿਆਂ ਰੈਗੂਲਰ ਭਰਤੀ ਕਰਨ, ਮਿਡ ਡੇ ਮੀਲ ਵਰਕਰਾਂ ਆਗਣਵਾੜੀ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਾਨਯੋਗ ਸਰਵ ਉੱਚ ਅਦਾਲਤ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਦਿਆਂ ਪੱਕੇ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ ਘੱਟ 18000 ਰੁਪਏ ਮਹੀਨਾ ਤਨਖਾਹ ਦੇਣ, 1-1-2016 ਨੂੰ ਬਣਦਾ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ ਅਤੇ ਬਕਾਏ ਨਗਦ ਰੂਪ ਵਿੱਚ ਦੇਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ 2.25 ਦੇ ਗੁਣਾਂਕ ਨਾਲ ਵਾਧਾ ਕਰਕੇ ਬਹਾਲ ਕਰਨ, ਤਨਖਾਹ ਕਮਿਸ਼ਨ ਦੀ ਏਸੀਪੀ ਸਬੰਧੀ ਰਹਿੰਦੀ ਰਿਪੋਰਟ ਜਾਰੀ ਕਰਨ, ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ 258 ਮਹੀਨੇ ਦੇ ਬਕਾਏ ਤੁਰੰਤ ਜਾਰੀ ਕਰਨ, 15-1-2015 ਅਤੇ 17-7-2020 ਦੇ ਪੱਤਰ ਰੱਦ ਕਰਨ, ਪਰਖ ਕਾਲ ਦੌਰਾਨ ਪੂਰੇ ਗ੍ਰੇਡ ਸਮੇਤ ਬਣਦੇ ਬਕਾਏ ਤੁਰੰਤ ਜਾਰੀ ਕਰਨ, ਵਿਕਾਸ ਟੈਕਸ ਦੇ ਨਾਂ 'ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ ਅਤੇ ਪਹਿਲਾਂ ਵਸੂਲਿਆ ਵਾਪਸ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਜਨਰਲਾਈਜ਼ ਕਰਨ, ਟਰੇਡ ਯੂਨੀਅਨ ਅਧਿਕਾਰਾਂ ਨੂੰ ਕੁਚਲਣ ਵਾਲਾ 1-1-2020 ਦਾ ਮਾਰੂ ਪੱਤਰ ਵਾਪਸ ਲੈਣ, ਸੰਘਰਸ਼ਾਂ ਦੌਰਾਨ ਵੱਖ ਵੱਖ ਥਾਵਾਂ ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ।
ਹਲਕਾ ਵਿਧਾਇਕਾ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਮੰਗਾਂ ਦਾ ਸਮਰਥਨ ਕਰਦਿਆਂ ਮੁੱਖ ਮੰਤਰੀ ਨਾਲ ਅਤੇ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਉਠਾਉਣ ਦਾ ਭਰੋਸਾ ਦਿਂਤਾ।
ਇਸ ਸਮੇਂ ਸਿਬੂ ਰਾਮ, ਗੁਰਮੀਤ ਰਾਮ, ਸੁਭਾਸ਼ ਚੰਦਰ, ਹਰੀਪਾਲ ਕਲਸੀ, ਸੁਰਿੰਦਰ ਸਿੰਘ, ਚਮਨ ਲਾਲ, ਪ੍ਰਿੰ ਦਿਲਬਾਗ ਸਿੰਘ, ਜਰਨੈਲ ਸਿੰਘ ਕੰਗ, ਹਰਜਿੰਦਰ ਸਿੰਘ, ਦਰਸ਼ਨ ਦੇਵ, ਦਿਲਬਾਗ ਸਿੰਘ, ਅਮਨਦੀਪ ਸਿੰਘ ਪਾਲ, ਹਰੀ ਸਿੰਘ, ਜਗਦੀਸ਼ ਰਾਮ,ਜਰਨੈਲ ਸਿੰਘ, ਭਜਨ ਲਾਲ, ਭਾਗ ਰਾਮ, ਰਾਮ ਨਾਥ, ਗਿਆਨ ਸਿੰਘ, ਮਨੋਹਰ ਲਾਲ, ਜਸਵੰਤ ਸਿੰਘ, ਭਾਗ ਰਾਮ ਐਚ ਐਮ, ਕੁਲਦੀਪ ਸਿੰਘ, ਹਰਮੇਸ਼ ਲਾਲ, ਮਹਿੰਦਰ ਲਾਲ, ਦਸੌਂਦਾ ਸਿੰਘ ਆਦਿ ਹਾਜ਼ਰ ਸਨ।