ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਫੈਸਲੇ ਹੋਣ ਦੀ ਸੰਭਾਵਨਾ
ਚੰਡੀਗੜ੍ਹ, 13 ਫਰਵਰੀ - ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਜੋ ਕਿ 10 ਫਰਵਰੀ 2025 ਨੂੰ ਹੋਣੀ ਸੀ, ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਅੱਜ ਯਾਨੀ 13 ਫਰਵਰੀ 2025 ਨੂੰ ਦੁਪਹਿਰ 12:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦਾ ਏਜੰਡਾ ਪਹਿਲਾਂ ਵਾਲਾ ਹੀ ਰਹੇਗਾ। ਮੁੱਖ ਸਕੱਤਰ, ਪੰਜਾਬ ਵੱਲੋਂ ਜਾਰੀ ਨੋਟਿਸ ਵਿੱਚ ਸਮੂਹ ਕੈਬਨਿਟ ਮੰਤਰੀਆਂ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਅਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਮੀਟਿੰਗ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਸ ਵਿੱਚ ਪ੍ਰਾਹੁਣਚਾਰੀ ਵਿਭਾਗ, ਸਿਵਲ ਸਕੱਤਰੇਤ ਦੇ ਅਧਿਕਾਰੀ, ਸੁਰੱਖਿਆ ਕਰਮਚਾਰੀ ਅਤੇ ਇਲੈਕਟ੍ਰੀਕਲ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ। ਇਹ ਯਕੀਨੀ ਬਣਾਇਆ ਜਾਵੇਗਾ ਕਿ ਮੀਟਿੰਗ ਦੌਰਾਨ ਕਿਸੇ ਕਿਸਮ ਦੀ ਕੋਈ ਅਸੁਵਿਧਾ ਨਾ ਹੋਵੇ।