ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੈਰ ਕਾਨੂੰਨੀ ਮਾਇਨਿੰਗ ਖ਼ਿਲਾਫ਼ ਜੰਗ ਦਾ ਐਲਾਨ

 ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੈਰ ਕਾਨੂੰਨੀ ਮਾਇਨਿੰਗ ਖ਼ਿਲਾਫ਼ ਜੰਗ ਦਾ ਐਲਾਨ 

ਚੰਡੀਗੜ੍ਹ, 23 ਫਰਵਰੀ (ਜਾਬਸ ਆਫ ਟੁਡੇ)


ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐੱਫ.ਆਈ.ਆਰ. ਦਰਜ਼ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ਼ੈਰਕਾਨੂੰਨੀ ਮਾਈਨਿੰਗ ਦੇ ਵਧਦੇ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹੋਰ ਵੀ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।



 ਉਨ੍ਹਾਂ ਨੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਰਸਤਿਆਂ ’ਤੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ) ਕੈਮਰੇ ਤੁਰੰਤ ਲਗਾਉਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਰਾਹੀਂ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 15 ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends