ਕੱਚੀਆਂ ਅਸਾਮੀਆਂ ਨੂੰ ਜਾਰੀ ਰੱਖਣ ਲਈ ਵਿੱਤ ਵਿਭਾਗ ਦੀ ਪ੍ਰਵਾਨਗੀ ਜ਼ਰੂਰੀ: ਪੰਜਾਬ ਸਰਕਾਰ
ਚੰਡੀਗੜ੍ਹ, 3 ਫਰਵਰੀ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸਾਲ 2024-25 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ ਵਿੱਤੀ ਸਾਲ 2025-26 ਦੌਰਾਨ ਜਾਰੀ ਰੱਖਣ ਲਈ ਵਿੱਤ ਵਿਭਾਗ ਦੀ ਪ੍ਰਵਾਨਗੀ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਸਿਰਫ ਉਨ੍ਹਾਂ ਕੱਚੀਆਂ ਅਸਾਮੀਆਂ ਨੂੰ ਜਾਰੀ ਰੱਖਣ ਲਈ ਸਮਰੱਥ ਹੋਵੇਗਾ, ਜਿਨ੍ਹਾਂ ਅਸਾਮੀਆਂ ਨੂੰ ਵਿੱਤ ਵਿਭਾਗ ਵੱਲੋਂ ਅਥਾਰਟੀ ਦਿੱਤੀ ਗਈ ਹੈ।
ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੀਆਂ ਕੱਚੀਆਂ ਅਸਾਮੀਆਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਖਾਲੀ ਚਲੀਆਂ ਆ ਰਹੀਆਂ ਹਨ, ਉਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇਣ ਲਈ ਪ੍ਰਬੰਧਕੀ ਵਿਭਾਗ ਸਮਰੱਥ ਨਹੀਂ ਹੋਵੇਗਾ।
ਇਸ ਨਵੇਂ ਨਿਯਮ ਦੇ ਨਾਲ, ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੱਚੀਆਂ ਅਸਾਮੀਆਂ ਦੀ ਭਰਤੀ ਵਿੱਚ ਵਿੱਤੀ ਸੰਤੁਲਨ ਬਣਾਈ ਰੱਖਿਆ ਜਾਵੇ ਅਤੇ ਸਰਕਾਰੀ ਖਜ਼ਾਨੇ 'ਤੇ ਬੇਲੋੜਾ ਬੋਝ ਨਾ ਪਵੇ।