ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਰਸੀ ਛੱਡਣ ਦੀ ਪੇਸ਼ਕਸ਼
ਚੰਡੀਗੜ੍ਹ, 13 ਫਰਵਰੀ 2025 ( ਜਾਬਸ ਆਫ ਟੁਡੇ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰਕੇ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਇਹ ਵੱਡੀ ਪੇਸ਼ਕਸ਼ ਉਨ੍ਹਾਂ ਨੇ ਮੰਤਰੀਆਂ ਨਾਲ ਹੋਈ 11 ਫਰਵਰੀ ਦੀ ਮੀਟਿੰਗ ਦੌਰਾਨ ਕੀਤੀ ।
ਕੀ ਹੈ ਪੂਰਾ ਮਾਮਲਾ?
PTC News ਦੇ ਰਿਪੋਰਟ ਅਨੁਸਾਰ, ਮੁੱਖ ਮੰਤਰੀ ਨੇ ਕਿਹਾ ਕਿ "ਜੇਕਰ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਨਾ ਚਾਹੀਦਾ ਹੈ, ਤਾਂ ਮੈਂ ਕੁਰਸੀ ਛੱਡਣ ਲਈ ਤਿਆਰ ਹਾਂ।" ਉਨ੍ਹਾਂ ਨੇ ਇਹ ਗੱਲ ਗੁਪਤ ਰਸਮੀ ਮੀਟਿੰਗ ਦੌਰਾਨ ਕਹੀ, ਜਿਸ ਵਿਚ ਹਾਜਰ ਵਿਧਾਇਕਾਂ ਅਤੇ ਮੰਤਰੀਆਂ ਨੇ ਵੱਖ-ਵੱਖ ਤਰੀਕਿਆਂ ਨਾਲ ਆਪਣੀ ਪ੍ਰਤੀਕ੍ਰਿਆ ਦਿੱਤੀ।
ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਦਿੱਤਾ ਸਮਰਥਨ
ਮਿਲੀ ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਵਿਧਾਨ ਸਭਾ ਪ੍ਰਮੁੱਖ ਹਰਪਾਲ ਚੀਮਾ ਅਤੇ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਰਥਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਉਨ੍ਹਾਂ ਦੀ ਨੇਤ੍ਰਤਾ ਹੇਠ ਸਰਕਾਰ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ।
ਕੈਬਨਿਟ ਮੀਟਿੰਗ 'ਚ ਹੋਈ ਗੰਭੀਰ ਚਰਚਾ
ਕੈਬਨਿਟ ਮੀਟਿੰਗ ਲਗਭਗ 3 ਘੰਟੇ ਤਕ ਚਲੀ, ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ 'ਤੇ ਗੰਭੀਰ ਵਿਚਾਰ-ਵਟਾਂਦਰਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇਹ ਪੇਸ਼ਕਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਉਂਦੀ ਜਾਂ ਨਹੀਂ, ਇਹ ਦੇਖਣਾ ਦਿਲਚਸਪ ਰਹੇਗਾ