ਆਈ.ਏ.ਐੱਸ. ਅਭਿਜੀਤ ਕਪਲਿਸ਼ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ
ਚੰਡੀਗੜ੍ਹ, 17 ਫਰਵਰੀ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿੱਚ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ਼੍ਰੀ ਅਭਿਜੀਤ ਕਪਲਿਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।
ਸ਼੍ਰੀ ਕਪਲਿਸ਼, ਜੋ ਕਿ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ, ਪਹਿਲਾਂ ਡਾਇਰੈਕਟਰ, ਮਾਈਨਜ਼ ਐਂਡ ਜਿਓਲੋਜੀ ਅਤੇ ਇਸਦੇ ਨਾਲ ਹੀ ਸਕੱਤਰ, ਪੰਜਾਬ ਡਿਵੈਲਪਮੈਂਟ ਕਮਿਸ਼ਨ ਵਜੋਂ ਸੇਵਾ ਨਿਭਾ ਰਹੇ ਸਨ।