CABINET DECISION 2025: ਨੌਜਵਾਨਾਂ ਲਈ ਖੁਸ਼ਖਬਰੀ: ਪੰਜਾਬ ਸਰਕਾਰ ਨੇ 3000 ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ

 ## ਨੌਜਵਾਨਾਂ ਲਈ ਖੁਸ਼ਖਬਰੀ: ਪੰਜਾਬ ਸਰਕਾਰ ਨੇ 3000 ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ


**ਚੰਡੀਗੜ੍ਹ: 13 ਫਰਵਰੀ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਅੱਜ (13 ਫਰਵਰੀ) ਚਾਰ ਮਹੀਨਿਆਂ ਬਾਅਦ ਆਪਣੀ ਕੈਬਨਿਟ ਮੀਟਿੰਗ ਕੀਤੀ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕਰਦਿਆਂ ਵੱਖ-ਵੱਖ ਵਿਭਾਗਾਂ ਵਿੱਚ 3000 ਨੌਕਰੀਆਂ ਭਰਨ ਦਾ ਐਲਾਨ ਕੀਤਾ ਹੈ। 



ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਭਰਤੀਆਂ ਵਿੱਚ 2000 ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਹੋਣਗੀਆਂ, ਜਦਕਿ ਸਿਹਤ ਵਿਭਾਗ ਵਿੱਚ 822 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ( ਜਾਬਸ ਆਫ ਟੁਡੇ)

Also Read 

ਪੰਜਾਬ ਕੈਬਨਿਟ ਨੇ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦਾ ਐਲਾਨ ਕੀਤਾ

ਇਸ ਤੋਂ ਇਲਾਵਾ, ਐਨਆਰਆਈ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ 6 ਨਵੀਆਂ ਅਦਾਲਤਾਂ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਕਦਮ ਨਾਲ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਮਿਲੇਗੀ।

PUNJAB CABINET DECISION SEE LIVE CLICK HERE LINK 

ਇੱਕ ਹੋਰ ਅਹਿਮ ਫੈਸਲੇ ਵਿੱਚ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਵੱਖ-ਵੱਖ ਪੜਾਵਾਂ ਵਿੱਚ 2028 ਤੱਕ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਬਜਟ ਵਿੱਚ ਪਹਿਲਾਂ ਪ੍ਰਬੰਧ ਹੋ ਜਾਂਦਾ ਹੈ, ਤਾਂ ਇਸਦੀ ਅਦਾਇਗੀ ਪਹਿਲਾਂ ਵੀ ਕੀਤੀ ਜਾ ਸਕਦੀ ਹੈ।


ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋ ਕੇ ਤਿੰਨ ਵਜੇ ਤੱਕ ਚੱਲੀ, ਜਿਸ ਵਿੱਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਫੈਸਲੇ ਲਏ ਗਏ।



💐🌿Follow us for latest updates 👇👇👇

RECENT UPDATES

Trends