ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 27 ਫਰਵਰੀ ਨੂੰ
ਚੰਡੀਗੜ੍ਹ 25 ਫਰਵਰੀ ( ਜਾਬਸ ਆਫ ਟੁਡੇ) ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ 27 ਫਰਵਰੀ, 2025 ਨੂੰ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰਬਰ 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਦੁਪਹਿਰ 12:00 ਵਜੇ ਹੋਵੇਗੀ।
ਮੀਟਿੰਗ ਦਾ ਮੁੱਖ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸੂਬੇ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਪ੍ਰਸ਼ਾਸਨਿਕ ਮੁੱਦੇ ਸ਼ਾਮਲ ਹਨ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ਼ਾਮਲ ਹੋਣਗੇ।
ਮੀਟਿੰਗ ਦੇ ਵੇਰਵਿਆਂ ਦਾ ਬਾਅਦ ਵਿੱਚ ਖੁਲਾਸਾ ਕੀਤਾ ਜਾਵੇਗਾ