Punjab Government Doubles Ex-Gratia Financial Assistance for Disabled Soldiers: Mohinder Bhagat
Significant Boost in Financial Support for Defence and Paramilitary Personnel
Chandigarh, February 27:( Jobsoftofay)
In a major step towards the welfare of disabled soldiers from the Defence Services and Paramilitary Forces, the Punjab Government, led by Chief Minister Bhagwant Singh Mann, has approved a substantial increase in ex-gratia financial assistance for those who become disabled while on duty during war or operations.
Defence Services Welfare Minister Mohinder Bhagat stated that under the revised policy, ex-gratia financial assistance has been doubled, ensuring greater financial security for affected personnel. As per the new provisions, soldiers with 76% to 100% disability will now receive ₹40 lakh, up from the previous ₹20 lakh. Similarly, those with 51% to 75% disability will receive ₹20 lakh instead of ₹10 lakh, while soldiers with 25% to 50% disability will now get ₹10 lakh, compared to the earlier ₹5 lakh.
Minister Bhagat reaffirmed that the Punjab Government remains committed to the welfare of Defence Services and Paramilitary Forces personnel, ensuring their sacrifices are recognized and supported through progressive policies.
ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ
ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ
ਚੰਡੀਗੜ੍ਹ, 27 ਫਰਵਰੀ ( ਜਾਬਸ ਆਫ ਟੁਡੇ)
ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ।
ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ।